ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੰਗਲਵਾਰ ਨੂੰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ 11 ਫਰਵਰੀ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

        ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਵਲੋਂ ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਹੁਸ਼ਿਆਰਪੁਰ ਸ਼ਹਿਰ ਅੰਦਰ ਨਗਰ ਕੀਰਤਨ/ਸ਼ੋਭਾ ਯਾਤਰਾ ਦੇ ਰੂਟ ’ਤੇ ਪੈਂਦੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਜ਼ਿਕਰਯੋਗ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। 

1000

Related posts

Leave a Reply