ਸਮਾਰਟ ਰਾਸ਼ਨ ਕਾਰਡ ਯੋਜਨਾ ਦਾ ਆਗਾਜ਼.. More Read..


ਜ਼ਿਲੇ ‘ਚ 8 ਲੱਖ 6 ਹਜ਼ਾਰ 721 ਲਾਭਪਾਤਰੀਆਂ ਨੂੰ 2 ਲੱਖ 1  ਹਜ਼ਾਰ 680 ਸਮਾਰਟ ਰਾਸ਼ਨ ਕਾਰਡ ਵੰਡੇ ਜਾਣਗੇ :  ਰੰਧਾਵਾ

ਸਮਾਰਟ ਕਾਰਡ ਸੂਬੇ ਦੇ ਕਿਸੇ ਵੀ ਡਿਪੂ ਤੇ ਵਰਤੇ ਜਾ ਸਕਦੇ ਹਨ : ਵਿਧਾਇਕ ਪਾਹੜਾ

ਜ਼ਿਲਾ ਪੱਧਰੀ ਸਮਾਗਮ ਤੋਂ ਇਲਾਵਾ ਸਾਰੀਆਂ ਸਬ-ਡਵੀਜ਼ਨ  ਵਿਚ ਵੀ ਸਮਾਰਟ ਕਾਰਡ ਵੰਡੇ ਗਏ

ਗੁਰਦਾਸਪੁਰ,12 ਸਤੰਬਰ(ਅਸ਼ਵਨੀ) : ਪੰਜਾਬ ਸਰਕਾਰ ਵਲੋਂ  ਸੂਬੇ  ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐੱਫ.ਐੱਸ.ਏ.) ਦੇ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪੂਰੀ ਪਾਰਦਰਸ਼ਤਾ ਦੇ ਨਾਲ ਰਾਸ਼ਣ ਪਹੁੰਚਾਉਣ ਦੇ ਉਦੇਸ਼ ਨਾਲ ‘ਸਮਾਰਟ ਰਾਸ਼ਨ ਕਾਰਡ ਯੋਜਨਾ ‘ਦੀ ਸ਼ੁਰੂਆਤ ਕੀਤੀ ਗਈ ਹੈੈ। ਇਸ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੰਡੀਗੜ ਵਿਖੇ ਕੀਤੀ ਗਈ। ਜਦਕਿ ਜ਼ਿਲਾਂ ਪੱਧਰੀ ਸਮਾਗਮ ਸਥਾਨਕ ਪੰਚਾਇਤ ਵਿਖੇ ਵਿਖੇ ਕੀਤਾ ਗਿਆ, ਜਿਸ ਵਿੱਚ ਸ. ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲਾਂ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਲਾਭ ਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ। ਇਸ ਮੌਕੇ ਸ.ਬਰਿੰਦਰਮੀਤ  ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ ਵੀ ਮੋਜੂਦ ਸਨ।
      ਇਸ ਮੌਕੇ ਕੈਬਨਿਟ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਲਗਭਗ 1.41 ਕਰੋੜ ਲਾਭਪਾਤਰੀਆਂ ਫਾਇਦਾ ਪੁਹੰਚਾਉਣ ਲਈ  ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ  ਗਈ ਹੈ।ਇਸ ਨਾਲ ਯੋਗ ਪਰਿਵਾਰਾਂ ਨੂੰ ਹੱਕੀ ਲਾਭ ਮਿਲਣਾ ਯਕੀਨੀ  ਬਣੇਗਾ ਅਤੇ ਇਸ ਨਾਲ ਸਰਕਾਰ ਨੂੰ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬੀ ਮਿਲੇਗੀ। ਉਨਾਂ ਦੱਸਿਆ ਕਿ ਰਾਸ਼ਨ ਵੰਡ ਪ੍ਰਕਿਰਿਆ ਨੂੰ  ਪਾਰਦਰਸ਼ੀ ਬਣਾਉਣ ਅਤੇ ਕਿਸੇ ਵੀ ਤਰਾਂ ਦੀ ਚੋਰੀ ਨੂੰ ਰੋਕਣ ਲਈ ਟੀਪੀਡੀਐਸ ਦੇ ਕੰਮ ਦਾ ਕੰਪਿਊਟਰੀਕਰਨ ਕੀਤਾ ਗਿਆ ਹੈ। 

Related posts

Leave a Reply