ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏਂ ਨਾਲ ਮਨੁੱਖੀ,ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬੁਰਾ ਪ੍ਰਭਾਵ ਪੈਂਦਾ : ਡਾ.ਅਮਰੀਕ ਸਿੰਘ


ਬਲਾਕ ਪਠਾਨਕੋਟ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ 85 ਫੀਸਦੀ ਪੰਚਾਇਤਾਂ ਵੱਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਸੰਬੰਧੀ ਮਤੇ ਪਾਸ

ਪਠਾਨਕੋਟ,17 ਅਕਤੁਬਰ(ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) :ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਅਤੇ ਕੋਵਿਡ-19 ਦੀ ਮਹਾਂਮਾਰੀ ਮਨੁੱਖ ਦੀ ਸਾਹ ਪ੍ਰਣਾਲੀ ਤੇ ਸਿੱਧਾ ਅਸਰ ਪਾਉਂਦੀਆ ਹਨ ਜਿਸ ਨਾਲ ਮਨੂੱਖ ਦੀ ਜਿੰਦਗੀ ਨੂੰ ਖਤਰਾ ਪੈਦਾ ਹੋ ਜਾਂਦਾ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਨੇ  ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਫੁੱਲੜਾ ਵਿੱਚ ਲਗਾਏ ਕਿਸਾਨ ਜਾਗਰੁਕਤਾ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।

ਇਥੇ ਜ਼ਿਕਰਯੋਗ ਹੈ ਕਿ ਬਲਾਕ ਪਠਾਨਕੋਟ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ  ਲਈ 85 ਫੀਸਦੀ ਗਰਾਮ ਪੰਚਾਇਤਾਂ ਵੱਲੋਂ ਪੂਰਾ ਸਹਿਯੋਗ ਦਿੰਦਿਆਂ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਮਤੇ ਪਾਏ ਗਏ ਹਨ। ਇਸੇ ਲੜੀ ਤਹਿਤ ਪਿੰਡ ਫੁੱਲੜਾ ਅਤੇ ਘੇਬੇ ਦੀ ਗ੍ਰਾਮ ਪੰਚਾਇਤ ਵਲੋਂ ਸਰਵਸੰਤੀ ਨਾਲ ਮਤਾ ਪਾ ਕੇ ਖੇਤੀ ਅਧਿਕਾਰੀਆਂ ਨੂੰ ਸੌਂਪੇ ਗਏ। ਇਸ ਮੌਕੇ ਸ਼੍ਰੀ ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ, ਨੇਹਾਂ ਦੇਵੀ ਸਰਪੰਚ ਘੇਬੇ, ਪ੍ਰੀਤਮ ਚੰਦ ਸਰਪੰਚ ਫੁੱਲੜਾ, ਅਰਮਾਨ ਮਹਾਜਨ ਸਹਾਇਕ ਤਕਨਾਲੋਜੀ ਪ੍ਰਬੰਧਕ, ਜੀਤ ਰਾਮ, ਸ਼ਿਵ ਦਾਸ ਸਮੇਤ ਹੋਰ ਕਿਸਾਨ ਹਾਜ਼ਰ ਸਨ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏਂਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਦੇ ਬਹੁਤ ਸਾਰੇ ਕਾਰਨਾਂ ਵਿੱਚੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਅਗਲੇ ਕੁਝਹ ਦਿਨਾਂ ਦੌਰਾਨ ਵਾਤਾਵਰਣ ਤੇ ਬੁਰਾ ਪ੍ਰਭਾਵ ਪੈ ਸਕਦਾ ਹੈ ਜਿਸ ਨਾਲ ਮਨੁੱਖੀ ਸਿਹਤ ਤੇ ਵੀ ਬੁਰਾ ਪ੍ਰਭਾਵ ਪੈ ਸਕਦਾ ਹੈ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਮਨੁੱਖੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਤ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਨਾਲ ਅੱਖਾਂ,ਨੱਕ,ਗਲੇ ਵਿੱਚ ਜਲਣ,ਚਮੜੀ ਦੇ ਰੋਗ,ਛਾਤੀ ਦਾ ਜਕੜਣ ਆਦਿ ਅਜਿਹੇ ਰੋਗ ਹਨ ਜੋ ਹਵਾ ਦੇ ਪ੍ਰਦੂਸ਼ਣ ਵਧਣ ਨਾਲ ਵਧਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਦੀ ਸੁਰੱਖਿਅਤ ਖੇਤੀ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਝੋਨੇ ਦੀ ਪਰਾਲੀ ਵਿੱਚ ਜੋ ਖੁਰਾਕੀ ਤੱਤ ਮੌਜੂਦ ਹੁੰਦੇ ਹਨ,ਉਨਾਂ ਨੂੰ ਖੇਤ ਵਿੱਚ ਵਾਹ ਕੇ ਦੁਬਾਰਾ ਜ਼ਮੀਨ ਵਿੱਚ ਭੇਜਿਆ ਜਾਵੇ ਤਾਂ ਜੋ ਜ਼ਮੀਨ ਦੀ ਹਿਤ ਵਿੱਚ ਵਾਧਾ ਹੋ ਸਕੇ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਿਜਾਏ ਖੇਤ ਵਿੱਚ ਹੀ ਤਵੀਆਂ ਜਾਂ ਰੋਟਾਵੇਟਰ ਨਾਲ ਵਾਹ ਦੇਣਾ ਚਾਹੀਦਾ।

ਉਨਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਟਰ ਕਮ ਸ਼ਰੈਡਰ ਜਾਂ ਚੌਪਰ ਨਾਲ ਰਹਿੰਦ ਖੂੰਹਦ ਨੂੰ ਖੇਤ ਵਿੱਚ ਇੱਕਸਾਰ ਖਿਲਾਰ ਕੇ ਪੀ ਏ ਯੂ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਕਣਕ ਝੋਨੇ ਦੇ ਫਸਲੀ ਚੱਕਰੀ ਵਿੱਚ ਲਗਾਤਾਰ ਕਣਕ ਦਾ ਨਾੜ ਅਤੇ ਝੋਨੇ ਦੀ ਪਰਾਲੀ ਮਿਲਾਉਣ ਵਾਲੇ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਸੰਬੰਧੀ ਨਵੀਂ ਸਿਫਾਰਸ਼ ਕੀਤੀ ਗਈ ਹੈ। ਉਨਾਂ ਕਿਹਾ ਕਿ ਅਜਿਹੇ ਖੇਤਾਂ ਵਿੱਚ ਕਣਕ-ਝੋਨੇ ਦੀ ਫਸਲਾਂ ਨੂੰ 10 ਕਿਲੋ ਨਾਈਟਰੋਜਨ (ਤਕਰੀਬਨ 20 ਕਿਲੋ ਯੂਰੀਆ) ਪ੍ਰਤੀ ਏਕੜ  ਪ੍ਰਤੀ ਫਸਲ ਤੱਕ ਘਟਾਈ ਜਾ ਸਕਦੀ ਹੈ।

ਇਸ ਮੌਕੇ ਸੁਦੇਸ਼ ਕੁਮਾਰ ਨੇ ਕਿਹਾ ਕਿ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਖੇਤਾਂ ਦੀ ਮਿੱਟੀ ਪਰਖ ਕਰਵਾ ਲੈਣੀ ਚਾਹੀਦੀ ਹੈ ਤਾਂ ਜੋ ਮਿੱਟੀ ਪਰਖ ਦੀ ਰਿਪੋਰਟ ਮੁਤਾਬਕ ਖਾਦਾਂ ਦੀ ਵਰਤੋਂ ਕਰਕੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ।ਸਰਪੰਚ ਨੇਹਾਂ ਦੇਵੀ ਅਤੇ ਪ੍ਰੀਤਮ ਚੰਦ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਾਂ ਸਾੜਣ ਨਾਲ ਕਰੋਨਾ ਮਹਾਮਾਰੀ ਤੋਂ ਬਚਿਆ ਜਾ ਸਕਦਾ। ਉਨਾਂ ਭਰੋਸਾ ਦਿਵਾਇਆ ਕਿ ਬਲਾਕ ਪਠਾਨਕੋਟ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਣ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਵੀ ਕੀਤਾ 

Related posts

Leave a Reply