ਜ਼ਿਲੇ ਗੁਰਦਾਸਪੁਰ ਅੰਦਰ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਤਹਿਤ 306 ਕਰੋੜ 77 ਲੱਖ ਰੁਪਏ ਦੀ ਲਾਗਤ ਨਾਲ 4298 ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ
ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਵਲੋਂ ਜ਼ਿਲਾ ਪੱਧਰੀ ਸਮਾਗਮ ਵਿਚ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜਾ ਪੜਾਅ ਦਾ ਆਗਾਜ਼
ਗੁਰਦਾਸਪੁਰ,17 ਅਕਤੂਬਰ (ਅਸ਼ਵਨੀ): ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਅੱਜ ਵਰਚੂਅਲ ਤੌਰ ਤੇ ਰਸਮੀ ਸ਼ੁਰੂਆਤ ਕੀਤੀ ਗਈ, ਜਿਸ ਕਾਂਗਰਸ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਵਰਚੁਅਲ ਤੌਰ ‘ਤੇ ਸਮਾਗਮ ਵਿਚ ਵਿਸ਼ੇਸ ਤੌਰ ਤੇ ਸ਼ਮਲੂਅਤ ਕੀਤੀ ਗਈ ਤੇ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ।
ਅੱਜ ਗੁਰਦਾਸਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨਾਂ ਵਲੋਂ ਜ਼ਿਲੇ ਅੰਦਰ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜਾ ਪੜਾਅ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ।ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ,ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਬਲਰਾਜ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਕੱਤਰ ਸਿੰਘ ਬਾਲ ਐਸ.ਡੀ.ਐਮ ਬੱਲ ਅਤੇ ਵੱਖ-ਵੱਖ ਪਿੰਡਾਂ ਦੇ ਪੰਚ,ਸਰਪੰਚ ਆਦਿ ਮੌਜੂਦ ਸਨ।
ਇਸ ਮੌਕੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਪਿੰਡਾਂ ਅੰਦਰ ਸ਼ਹਿਰੀ ਤਰਜ ਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂਹਨ। ਉਨਾਂ ਕਿਹਾ ਕਿ ਸਵਰਗਵਾਸੀ ਸ੍ਰੀ ਰਾਜੀਵ ਗਾਂਧੀ ਦਾ ਸੁਪਨਾ ਸੀ ਕਿ ਪਿੰਡ, ਜੋ ਭਾਰਤ ਦੀ ਆਤਮਾ ਤੇ ਨੀਂਹ ਹਨ, ਉਸਨੂੰ ਮਜ਼ਬੂਤ ਕੀਤਾ ਜਾਵੇ।
ਕਾਂਗਰਸ ਸਰਕਾਰ ਨੇ ਹਮੇਸ਼ਾ ਪਿੰਡਾਂ ਅੰਦਰ, ਸ਼ਹਿਰੀ ਤਰਜ਼ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪੁਜਦੀਆਂ ਕੀਤੀਆਂ ਹਨ ਅਤੇ ‘ਸਮਾਰਟ ਪਿੰਡ ਮੁਹਿੰਮ’ ਇਸੇ ਦਿਸ਼ਾ ਵੱਲ ਚੁੱਕਿਆ ਗਿਆ ਸਾਰਥਕ ਕਦਮ ਹੈ।
ਉਨਾਂ ਅੱਗੇ ਕਿਹਾ ਕਿ ਪਿੰਡਾਂ ਅੰਦਰ ਸਰਪਬੱਖੀ ਵਿਕਾਸ ਕਾਰਜ ਜਿਵੇਂ ਸਟਰੀਟ ਅਤੇ ਡਰੇਨਜ਼, ਜਲ ਸਪਲਾਈ ਅਤੇ ਸ਼ੈਨੀਟੇਸ਼ਨ, ਆਂਗਣਵਾੜੀ ਸੈਂਟਰ, ਛੱਪੜ, ਪਾਰਕ, ਖੇਡ ਮੈਦਾਨ, ਕਮਿਊਨਿਟੀ ਸੈਂਟਰ,ਸ਼ਮਸ਼ਾਨਘਾਟ/ਕਬਰਿਸਤਾਨ ਆਦਿ ਦੇ ਵਿਕਾਸ ਕਾਰਜ ਕੀਤੇ ਗਏ ਹਨ।ਉਨਾਂ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਖੇ ‘ਸਮਾਰਟ ਪਿੰਡ ਮੁਹਿੰਮ’ ਦਾ ਪਹਿਲਾ ਪੜਾਅ ਸਫਲਤਾਪੂਰਵਕ ਸਮਾਪਤ ਹੋਇਆ ਹੈ, ਜਿਸ ਵਿਚ 59 ਕਰੋੜ 76 ਲੱਖ ਰੁਪਏ ਦੇ 1105 ਵਿਕਾਸ ਕਾਰਜ ਕਰਵਾਏ ਗਏ ਹਨ।
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ

EDITOR
CANADIAN DOABA TIMES
Email: editor@doabatimes.com
Mob:. 98146-40032 whtsapp