ਰਾਜ ਸਰਕਾਰ ਵਲੋਂ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਕੀਤੇ ਗਏ ਵਿਸ਼ੇਸ ਉਪਰਾਲੇ : ਵਿਧਾਇਕ ਪਾਹੜਾ


ਜ਼ਿਲੇ ਗੁਰਦਾਸਪੁਰ ਅੰਦਰ’ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ‘ਦੇ ਦੂਜੇ ਪੜਾਅ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੁਰਦਾਸਪੁਰ,25 ਅਕਤੂਬਰ (ਅਸ਼ਵਨੀ) : ਕੈਪਟਨ ਅਮਰਿੰਦਰ  ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ‘ ਦੇ ਦੂਜੇ ਪੜਾਅ ਦੀ ਅੱਜ ਵਰਚੂਅਲ ਤੌਰ ਤੇ ਰਸਮੀ ਸ਼ੁਰੂਆਤ ਕੀਤੀ ਗਈ। ਜਿਸ ਤਹਿਤ ਅੱਜ  ਗੁਰਦਾਸਪੁਰ ਵਿਖੇ ਕਰਵਾਏ ਗਏ ਸਮਾਗਮ ਵਿਚ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨਾਂ ਵਲੋਂ ਸ਼ਹਿਰ ਅੰਦਰ ‘ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ’ ਦੇ ਦੂਜਾ ਪੜਾਅ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ।

ਇਸ ਮੌਕੇ ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਐਡਵੋਕੈਟ ਚੇਅਰਮੈਨ ਬਲਜੀਤ ਸਿੰਘ ਪਾਹੜਾ, ਅਸ਼ੋਕ ਕੁਮਾਰ ਈ.ਓ ਗੁਰਦਾਸਪੁਰ, ਰਮੇਸ਼ ਭੱਟੀ ਐਕਸੀਅਨ ਨਗਰ ਕੌਂਸਲ ਤੇ ਸਾਬਕਾ ਐਮ.ਸੀ ਆਦਿ ਮੌਜੂਦ ਸਨ। ਗੁਰਦਾਸਪੁਰ ਵਿਖੇ ਸਮਾਗਮ ਤੋਂ ਇਲਾਵਾ   ਕਾਰਪੋਰੇਸ਼ਨ ਬਟਾਲਾ ਸਮੇਤ ਜ਼ਿਲੇ ਦੀਆਂ ਸਾਰੀਆਂ ਨਗਰ ਕੌਂਸ਼ਲਾਂ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਸਮਾਗਮ ਕਰਵਾਏ ਗਏ।

ਸਥਾਨਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੱਲਬਾਤ ਕਰਦਿਆਂ ਵਿਧਾਇਕ ਸ. ਪਾਹੜਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਹੁਣ ਦੂਜੇ ਪੜਾਅ ਤਹਿਤ ਵੱਖ-ਵੱਖ ਵਿਕਾਸ ਸ਼ੁਰੂ  ਕਰਵਾਏ ਗਏ ਹਨ , ਜੋ ਨਿਰਧਾਰਿਤ  ਸਮੇਂ  ਅੰਦਰ  ਮੁਕੰਮਲ  ਕਰ ਲਏ  ਜਾਣਗੇ।  ਉਨਾਂ ਕਿਹਾ ਕਾਂਗਰਸ ਸਰਕਾਰ ਨੇ ਹਮੇਸ਼ਾ ਸੂਬੇ ਅੰਦਰ ਬਹੁਪੱਖੀ ਵਿਕਾਸ ਕਾਰਜ ਕੀਤੇ ਹਏ ਹਨ

Related posts

Leave a Reply