SPL. STORY : ਪੰਜਾਬ ਦੇ ਅਮੀਰ ਵਿਰਸੇ ਦਾ ਮਾਣ ਬਣੇ ਐਸ.ਡੀ.ਐਮ. ਅਸ਼ੋਕ ਕੁਮਾਰ ਮੁਕੇਰੀਆਂ April 29, 2020June 2, 2020 Adesh Parminder Singh ADESH PARMINDER SINGHCANADIAN DOABA TIMES-ਗੁੱਜਰ ਭਾਈਚਾਰੇ ਅਤੇ ਜੰਮੂ-ਕਸ਼ਮੀਰ ਨਾਲ ਸਬੰਧਤ ਵਿਅਕਤੀਆਂ ਦੀ ਸ਼ਿੱਦਤ ਨਾਲ ਕੀਤੀ ਮਹਿਮਾਨ ਨਿਵਾਜ਼ੀ-ਐਸ.ਡੀ.ਐਮ. ਅਸ਼ੋਕ ਕੁਮਾਰ ਵਲੋਂ ਸੇਵਾ ਭਾਵਨਾ ਨਾਲ ਕੀਤੀ ਜਾ ਰਹੀ ਡਿਊਟੀ ਸ਼ਲਾਘਾਯੋਗ : ਡਿਪਟੀ ਕਮਿਸ਼ਨਰ-ਡਿਪਟੀ ਕਮਿਸ਼ਨਰ ਦੀ ਯੋਗ ਅਗਵਾਈ ਅਤੇ ਲੋੜਵੰਦਾਂ ਦੀ ਮਦਦ ਬਦਲੇ ਮਿਲੇ ਦਿਲੋਂ ਸ਼ੁਕਰਾਨੇ ਨੇ ਕੰਮ ਕਰਨ ਦਾ ਵਧਾਇਆ ਹੋਰ ਹੌਸਲਾ : ਐਸ.ਡੀ.ਐਮ. ਅਸ਼ੋਕ ਕੁਮਾਰਹੁਸ਼ਿਆਰਪੁਰ, 29 ਅਪ੍ਰੈਲ :ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜਿਥੇ ਵੱਖ-ਵੱਖ ਵਿਭਾਗਾਂ ਵਲੋਂ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ, ਉਥੇ ਇਕ ਅਜਿਹੇ ਵੀ ਅਧਿਕਾਰੀ ਹਨ, ਜਿਨ•ਾਂ ਨੇ ਸੇਵਾ ਭਾਵਨਾ ਨਾਲ ਨਿਭਾਈ ਡਿਊਟੀ ਦੌਰਾਨ ਪੰਜਾਬ ਦੇ ਅਮੀਰ ਵਿਰਸੇ ਦਾ ਮਾਣ ਵਧਾਇਆ ਹੈ। ਪੰਜਾਬ ਦੇ ਅਮੀਰ ਵਿਰਸੇ ਦਾ ਮਾਣ ਬਣਨ ਦਾ ਸਿਹਰਾ ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਸ਼ੋਕ ਕੁਮਾਰ ਨੂੰ ਜਾਂਦਾ ਹੈ, ਜਿਨ•ਾਂ ਨੇ ਦੂਸਰੇ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਤੋਂ ਇਲਾਵਾ ਲੋੜਵੰਦਾਂ ਦੀ ਇਸ ਸ਼ਿੱਦਤ ਨਾਲ ਮਹਿਮਾਨ ਨਿਵਾਜ਼ੀ ਕੀਤੀ ਕਿ ਸਬੰਧਤ ਵਿਅਕਤੀ ਉਨ•ਾਂ ਦੀ ਸ਼ਲਾਘਾ ਕਰਦੇ ਨਹੀਂ ਥੱਕਦੇ। ਚਾਹੇ ਜੰਮੂ-ਕਸ਼ਮੀਰ ਨਾਲ ਸਬੰਧਤ ਵਿਅਕਤੀ ਹੋਣ ਜਾਂ ਫ਼ਿਰ ਗੁੱਜਰ ਭਾਈਚਾਰੇ ਦੇ ਪਰਿਵਾਰ ਹੋਣ, ਐਸ.ਡੀ.ਐਮ. ਅਸ਼ੋਕ ਕੁਮਾਰ ਨੇ ਇਨ•ਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਮੀ ਨਹੀਂ ਛੱਡੀ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਐਸ.ਡੀ.ਐਮ. ਅਸ਼ੋਕ ਕੁਮਾਰ ਵਲੋਂ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ, ਜਿਸ ‘ਤੇ ਜ਼ਿਲ•ਾ ਪ੍ਰਸ਼ਾਸ਼ਨ ਨੂੰ ਮਾਣ ਹੈ। ਉਨ•ਾਂ ਕਿਹਾ ਕਿ ਗੁੱਜਰ ਭਾਈਚਾਰੇ ਦੇ ਪਰਿਵਾਰਾਂ ਤੋਂ ਇਲਾਵਾ ਜੰਮੂ-ਕਸ਼ਮੀਰ ਨਾਲ ਸਬੰਧਤ ਵਿਅਕਤੀਆਂ ਦੀ ਸਹੂਲਤ ਲਈ ਹਰ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਸੁਚਾਰੂ ਢੰਗ ਨਾਲ ਰਾਸ਼ਨ ਪਹੁੰਚਾਉਣ ਵਿੱਚ ਵੀ ਐਸ.ਡੀ.ਐਮ. ਸ੍ਰੀ ਅਸ਼ੋਕ ਕੁਮਾਰ ਅਹਿਮ ਰੋਲ ਅਦਾ ਕਰ ਰਹੇ ਹਨ। ਉਨ•ਾਂ ਕਿਹਾ ਕਿ ਬੀਤੇ ਦਿਨ ਜ਼ਿਲ•ੇ ਤੋਂ ਜੰਮੂ-ਕਸ਼ਮੀਰ ਨਾਲ ਸਬੰਧਤ 567 ਵਿਅਕਤੀਆਂ ਨੂੰ ਘਰਾਂ ਲਈ ਰਵਾਨਾ ਕੀਤਾ ਗਿਆ ਹੈ, ਜਿਨ•ਾਂ ਵਿੱਚੋਂ 79 ਵਿਅਕਤੀ ਸਬ-ਡਵੀਜ਼ਨ ਮੁਕੇਰੀਆਂ ਵਿੱਚ ਰਹਿ ਰਹੇ ਸਨ। ਉਨ•ਾਂ ਕਿਹਾ ਕਿ ਗੁੱਜਰ ਭਾਈਚਾਰੇ ਦੇ 6 ਪਰਿਵਾਰ ਜੋ ਹਿਮਾਚਲ ਪ੍ਰਦੇਸ਼ ਜਾ ਰਹੇ ਸਨ, ਪਰ ਲੌਕਡਾਊਨ ਕਾਰਨ ਫਸ ਗਏ ਸਨ, ਉਨ•ਾਂ ਦੀ ਮਦਦ ਲਈ ਵੀ ਐਸ.ਡੀ.ਐਮ. ਨੇ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਉਨ•ਾਂ ਕਿਹਾ ਕਿ ਹੁਣ ਕਣਕ ਦੇ ਸੀਜ਼ਨ ਦੌਰਾਨ ਵੀ ਇਨ•ਾਂ ਵਲੋਂ ਮੰਡੀਆਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ•ਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਕਿਹਾ ਕਿ ਕਰਫਿਊ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲਗਾਤਾਰ ਫਲੈਗ ਮਾਰਚ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਐਸ.ਡੀ.ਐਮ. ਸ੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੀ ਯੋਗ ਅਗਵਾਈ ਤੋਂ ਇਲਾਵਾ ਲੋੜਵੰਦਾਂ ਦੀ ਮਦਦ ਬਦਲੇ ਮਿਲੇ ਸ਼ੁਕਰਾਨੇ ਨੇ ਕੰਮ ਕਰਨ ਦੀ ਗਤੀ ਹੋਰ ਤੇਜ਼ ਕਰ ਦਿੱਤੀ ਹੈ। ਉਨ•ਾਂ ਕਿਹਾ ਕਿ ਉਨ•ਾਂ ਨੂੰ ਜੰਮੂ-ਕਸ਼ਮੀਰ ਅਤੇ ਗੁੱਜਰ ਭਾਈਚਾਰੇ ਦੀ ਮਦਦ ਕਰਕੇ ਡਾਹਢੀ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ•ਾਂ ਦੱਸਿਆ ਕਿ ਹਿਮਾਚਲ ਬਾਰਡਰ ਸੀਲ ਹੋਣ ਕਾਰਨ ਮੁਕੇਰੀਆਂ ਤੋਂ ਹਿਮਾਚਲ ਪ੍ਰਦੇਸ਼ ਜਾਣ ਵਾਲੇ ਗੁੱਜਰ ਭਾਈਚਾਰੇ ਦੇ 6 ਪਰਿਵਾਰਾਂ ਦੇ 30 ਮੈਂਬਰ ਇਸ ਜਗ•ਾ ‘ਤੇ ਫੱਸ ਗਏ ਸਨ। ਉਨ•ਾਂ ਦੱਸਿਆ ਕਿ ਗੁੱਜਰ ਭਾਈਚਾਰੇ ਦੇ ਮੈਂਬਰਾਂ ਨੂੰ ਜਿਥੇ ਹੁਣ ਤੱਕ ਰਾਸ਼ਨ ਉਪਲਬੱਧ ਕਰਵਾਇਆ ਜਾ ਰਿਹਾ ਹੈ, ਉਥੇ ਦੁੱਧ ਵੇਚਣ ਦੀ ਆ ਰਹੀ ਸਮੱਸਿਆ ਦਾ ਪੱਕਾ ਹੱਲ ਕਰਦਿਆਂ ਦਸੂਹਾ ਦੇ ਇਕ ਡੇਅਰੀ ਮਾਲਕ ਨਾਲ ਗੱਲ ਕਰਕੇ ਇਨ•ਾਂ ਦਾ ਦੁੱਧ ਉਥੇ ਸਪਲਾਈ ਕਰਵਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਉਹ ਹਰ ਰੋਜ਼ ਗੁੱਜਰ ਭਾਈਚਾਰੇ ਦੇ ਪਰਿਵਾਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ, ਤਾਂ ਜੋ ਉਨ•ਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਕਿਹਾ ਕਿ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਜਿਥੇ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਮੈਡੀਕਲ ਸਹੂਲਤਾਂ ਵੀ ਯਕੀਨੀ ਬਣਾਈਆਂ ਜਾ ਰਹੀਆਂ ਹਨ।ਸ੍ਰੀ ਅਸ਼ੋਕ ਕੁਮਾਰ ਨੇ ਕਿਹਾ ਕਿ ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਨਾਲ ਸਬੰਧਤ 79 ਵਿਅਕਤੀਆਂ ਨੂੰ ਵੀ ਪੂਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ। ਉਨ•ਾਂ ਕਿਹਾ ਕਿ ਉਕਤ ਵਿੱਚੋਂ 51 ਵਿਅਕਤੀਆਂ ਨੂੰ ਸਤਿਸੰਗ ਘਰ ਡੇਰਾ ਰਾਧਾ ਸੁਆਮੀ ਬਿਆਸ ਪਿੰਡ ਪਲਾਕੀ (ਮੁਕੇਰੀਆਂ) ਵਿੱਚ ਠਹਿਰਾਇਆ ਗਿਆ ਸੀ। ਉਨ•ਾਂ ਕਿਹਾ ਕਿ ਜੰਮੂ-ਕਸ਼ਮੀਰ ਨਾਲ ਸਬੰਧਤ ਵਿਅਕਤੀ ਜੋ ਮੁਕੇਰੀਆਂ ਵਿਖੇ ਰਹਿ ਰਹੇ ਸਨ, ਨੂੰ ਬੀਤੇ ਦਿਨ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ ਅਤੇ ਇਸ ਦੌਰਾਨ ਉਨ•ਾਂ ਵਲੋਂ ਜਿਥੇ ਰਮਜ਼ਾਨ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਗਈ, ਉਥੇ ਜ਼ਿਲ•ਾ ਹੁਸ਼ਿਆਰਪੁਰ ਦੀ ਤੰਦਰੁਸਤੀ ਲਈ ਵੀ ਦੁਆ ਕੀਤੀ ਗਈ। —Thanks & RegardsD.P.R.OHoshiarpur Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...