ਸਿਟੀ ਪੁਲਿਸ ਵਲੋਂ ਮੋਟਰਸਾਈਕਲ ਚੋਰ ਗ੍ਰਿਫਤਾਰ ਅਤੇ 08 ਚੋਰੀ ਦੇ ਮੋਟਰਸਾਈਕਲ ਬ੍ਰਾਮਦ
ਹੁਸ਼ਿਆਰਪੁਰ (CDT NEWS) ਸ਼੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ, ਐਸ.ਐਸ.ਪੀ ਸਾਹਿਬ ਜਿਲ੍ਹਾ ਹੁਸ਼ਿਆਰਪੁਰ ਜੀ ਨੇ ਦੱਸਿਆ ਕਿ ਜ਼ਿਲੇ ਅੰਦਰ ਚੋਰੀ ਕਰਨ ਵਾਲੇ ਦੋਸ਼ੀਆਨ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸ਼੍ਰੀ ਸਰਬਜੀਤ ਸਿੰਘ ਪੀ.ਪੀ.ਐਸ, ਐਸ.ਪੀ ਤਫਤੀਸ਼ ਜੀ ਅਤੇ ਸ਼੍ਰੀ ਅਮਰਨਾਥ ਪੀ.ਪੀ.ਐਸ, ਡੀ.ਐਸ.ਪੀ ਸਿਟੀ ਹੁਸ਼ਿਆਰਪੁਰ ਜੀ ਅਤੇ ਇੰਸਪੈਕਟਰ ਦੀਪਕ ਸ਼ਰਮਾ ਮੁੱਖ ਅਫਸਰ ਥਾਣਾ ਸਿਟੀ, ਹੁਸ਼ਿਆਰਪੁਰ ਦੀ ਅਗਵਾਈ ਵਿੱਚ ਥਾਣਾ ਸਿਟੀ ਦੇ ਅਧੀਨ ਆਉਂਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ।

ਜਿਸ ਦੌਰਾਨ ਮਿਤੀ 31-01-2024 ਨੂੰੂ ਏ.ਐਸ.ਆਈ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਹ ਖੁੱਲਰ ਚੌਂਕ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਸਿਕੰਦਰ ਸਿੰਘ ਪੁੱਤਰ ਕੇਵਲ ਸਿੰਘ, ਪਵਨ ਕੁਮਾਰ ਉਰਫ ਬੰਟੀ ਪੁੱਤਰ ਜਸਬੀਰ ਸਿੰਘ ਵਾਸੀਆਨ ਪਿੰਡ ਬਾਧਾ, ਥਾਣਾ ਬੁੱਲੋਵਾਲ, ਜਿਲ੍ਹਾ ਹੁਸ਼ਿਆਰਪੁਰ ਅਤੇ ਗਗਨਦੀਪ ਸਿੰਘ ਉਰਫ ਗੌਰਵ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨੰਗਲ ਮਰੂਪ, ਥਾਣਾ ਬੁੱਲੋਵਾਲ, ਜਿਲ੍ਹਾ ਹੁਸ਼ਿਆਰਪੁਰ ਵਲੋਂ ਸਕੂਟਰ/ਮੋਟਰਸਾਈਕਲ ਚੋਰੀ ਕਰਨ ਸਬੰਧੀ ਗੈਂਗ ਬਣਾਇਆ ਹੋਇਆ ਹੈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚੋਂ ਮੋਟਰਸਾਈਕਲ/ ਸਕੂਟਰ ਚੋਰੀ ਕਰਕੇ ਭੋਲੇ-ਭਾਲੇ ਲੋਕਾਂ ਨੂੰ ਸਸਤੇ ਰੇਟ ਪਰ ਵੇਚ ਦਿੰਦੇ ਹਨ, ਜੋ ਅੱਜ ਵੀ ਦੁਸਹਿਰਾ ਗਰਾਂਊਂਡ, ਹੁਸ਼ਿਆਰਪੁਰ ਵਿਖੇ ਚੋਰੀ ਕੀਤੇ ਮੋਟਰਸਾਈਕਲ ਵੇਚਣ ਲਈ ਖੜੇ ਹਨ, ਅਗਰ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ,
ਜਿਸਤੇ ਏ.ਐਸ.ਆਈ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਨਾਲ ਮੁੱਖਬਰ ਖਾਸ ਵਲੋਂ ਦਿੱਤੀ ਇਤਲਾਹ ਅਨੁਸਾਰ ਦੱਸੀ ਜਗ੍ਹਾ ਪਰ ਪੁੱਜ ਕੇ ਸਿਕੰਦਰ ਸਿੰਘ, ਪਵਨ ਕੁਮਾਰ ਉਰਫ ਬੰਟੀ ਅਤੇ ਗਗਨਦੀਪ ਸਿੰਘ ਉਰਫ ਗੌਰਵ ਨੂੰ ਗ੍ਰਿਫਤਾਰ ਕੀਤਾ ਅਤੇ ਜਿਹਨਾਂ ਪਾਸੋਂ ਚੋਰੀ ਦੇ 03 ਮੋਟਰਸਾਈਕਲ ਮਾਰਕਾ ਸਪਲੈਂਡਰ ਬਰਾਮਦ ਕੀਤੇ, ਜਿਸਤੇ ਮੁਕੱਦਮਾ ਨੰਬਰ 31 ਮਿਤੀ 31-01-2024 ਅ/ਧ 379, 411 ਭ:ਦ, ਥਾਣਾ ਸਿਟੀ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਂ ਪਾਸੋਂ ਬਾਅਦ ਪੁੱਛ-ਗਿੱਛ ਦੋਸ਼ੀਆਂ ਵਲੋਂ ਫਰਦ ਇੰਕਸ਼ਾਫ ਕਰਨ ਤੇ 05 ਹੋਰ ਮੋਟਰਸਾਈਕਲ ਮਾਰਕਾ ਸਪਲੈਂਡਰ ਬਰਾਮਦ ਕੀਤੇ ਗਏ ਹਨ ਅਤੇ ਕੁੱਲ 08 ਮੋਟਰਸਾਈਕਲ ਬਰਾਮਦ ਹੋਏ ਹਨ।
News
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED
ਗ੍ਰਿਫਤਾਰ ਦੋਸ਼ੀ :-
1. ਸਿਕੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਬਾਧਾ, ਥਾਣਾ ਬੁੱਲੋਵਾਲ, ਜਿਲ੍ਹਾ ਹੁਸ਼ਿਆਰਪੁਰ ।
2. ਪਵਨ ਕੁਮਾਰ ਉਰਫ ਬੰਟੀ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਬਾਧਾ, ਥਾਣਾ ਬੁੱਲੋਵਾਲ, ਜਿਲ੍ਹਾ ਹੁਸ਼ਿਆਰਪੁਰ।
3. ਗਗਨਦੀਪ ਸਿੰਘ ਉਰਫ ਗੌਰਵ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨੰਗਲ ਮਰੂਪ, ਥਾਣਾ ਬੁੱਲੋਵਾਲ, ਹੁਸ਼ਿ:।
ਬਰਾਮਦਗੀ:-
ਕੁੱਲ 08 ਮੋਟਰਸਾਈਕਲ ਬਿਨ੍ਹਾ ਨੰਬਰ ਮਾਰਕਾ ਸਪਲੈਂਡਰ ਬਰਾਮਦ
News
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ
- #DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED

EDITOR
CANADIAN DOABA TIMES
Email: editor@doabatimes.com
Mob:. 98146-40032 whtsapp