ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਖ਼ੇਤੀ ਕਾਨੂੰਨਾਂ ਵਿਰੁੱਧ ਕੱਢਿਆ ਰੋਸ ਮਾਰਚ


ਗੜ੍ਹਦੀਵਾਲਾ 21 ਦਸੰਬਰ(ਚੌਧਰੀ) : ਅੱਜ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਗੜ੍ਹਦੀਵਾਲਾ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿੱਚ ਕਾਲਜ ਪ੍ਰਿੰਸੀਪਲ ਸਮੇਤ ਸਮੂਹ ਟੀਚਿੰਗ ਅਤੇ ਨਾਨ-ਟiਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਰੋਸ ਮਾਰਚ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਨੇ ਖ਼ੇਤੀ ਕਾਨੂੰਨਾਂ ਵਿਰੁੱਧ ਦਿੱਲੀ ਧਰਨਾ ਲਗਾਈ ਬੈਠੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਇਹਨਾਂ ਕਾਨੂੰਨਾ ਦੇ ਵਿਰੋਧ ਵਿੱਚ ਨਾਅਰੇ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ। ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਲੰਘਦਿਆਂ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਲੋਕਾਂ ਨੂੰ ਇਹਨਾਂ ਕਾਨੂੰਨਾਂ ਦੇ ਵਿਰੋਧ ਵਿੱਚ ਲਾਮਬੱਧ ਕਰਨ ਦਾ ਯਤਨ ਕੀਤਾ।

(ਰੈਲੀ ਦੌਰਾਨ ਪੋ. ਸਹਿਬਾਨ ਅਤੇੇ ਕਾਲਜ ਵਿਦਿਆਰਥੀ)

ਰੋਸ ਮਾਰਚ ਕੱਢਣ ਉਪਰੰਤ ਕਾਲਜ ਵਾਪਸ ਆ ਕੇ ਪ੍ਰੋ.ਗੁਰਪਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਇਹ ਤਿੰਨੇ ਕਨੂੰਨ ਕੇਵਲ ਕਿਸਾਨਾਂ ਦੇ ਵਿਰੁੱਧ ਹੀ ਨਹੀਂ ਹਨ, ਸਗੋਂ ਇਹਨਾ ਨਾਲ ਸਮੂਹ ਭਾਰਤ ਵਾਸੀਆ ਦੀਆਂ ਮੁਸ਼ਕਿਲਾਂ ਵੱਧਣਗੀਆਂ। ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹਨਾਂ ਕਾਨੂੰਨਾਂ ਨਾਲ ਜਿੱਥੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵਧੇਰੇ ਕਮਜ਼ੋਰ ਹੋ ਜਾਵੇਗੀ, ਉੱਥੇ ਸਾਧਾਰਨ ਲੋਕਾਂ ਲਈ ਰੋਜ਼ਾਨਾ ਰੋਟੀ ਖਾਣ ਦੇ ਵੀ ਸੰਸੇ ਪੈ ਜਾਣਗੇ। ਉਹਨਾਂ ਇਹਨਾ ਕਾਨੂੰਨਾਂ ਨੁੰ ਕੇਵਲ ਸਰਮਾਏਦਾਰਾਂ ,ਪੱਖੀ ਦੱਸਦਿਆ ਇਹਨਾਂ ਕਾਨੂੰਨਾਂ ਨੁੰ ਰੱਦ ਕੀਤੇ ਜਾਣ ਦੀ ਮੰਗ ਕੀਤੀ। ਉਹਨਾਂ ਸਭ ਰਾਜਨੀਤਿਕ ਪਾਰਟੀਆ ਦੀ ਸੋਚ ਤੋਂ ਉੱਪਰ ਉੱਠ ਕੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦੀ ਵੀ ਅਪੀਲ ਕੀਤੀ।ਇਸ ਰੋਸ ਮਾਰਚ ਦੌਰਾਨ ਸਟਾਫ਼ ਅਤੇ ਵਿਦਿਆਰਥੀਆਂ ਦਾ ਖ਼ੇਤੀ ਕਾਨੂੰਨਾਂ ਵਿਰੁੱਧ ਰੋਸ ਅਤੇ ਜੋਸ਼ ਵੇਖਣਯੋਗ ਸੀ।

Related posts

Leave a Reply