ਗੁਰਦਾਸਪੁਰ 10 ਅਕਤੂਬਰ ( ਅਸ਼ਵਨੀ ) : ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼, ਪੇਂਡੂ ਮਜ਼ਦੂਰ ਯੂਨੀਅਨ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਹਾਥਰਸ ਤੇ ਬਲਰਾਮਪੁਰ(ਯੂ.ਪੀ) ਵਿਖੇ ਦਲਿਤ ਔਰਤਾਂ ਨਾਲ ਜ਼ਬਰ-ਜਨਾਹ ਕਰਨ ਵਾਲੇ ਦੋਸ਼ੀਆਂ ਦੀ ਪੁਸ਼ਤਪੁਨਾਹੀ ਕਰਨ ਵਾਲੀ ਯੋਗੀ ਸਰਕਾਰ ਦਾ ਸ਼ਹੀਦ ਨਵਦੀਪ ਸਿੰਘ ਗੇਟ ਮੂਹਰੇ ਪੁਤਲਾ ਫੂਕਿਆ ਗਿਆ।
ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਇੰਡੀਅਨ ਫੈਡਰੇਸ਼ਨ ਆੱਫ ਟਰੇਡ ਯੂਨੀਅਨਜ਼ ਦੇ ਜੋਗਿੰਦਰਪਾਲ ਘੁਰਾਲਾ,ਡੀਐੱਮਐੱਫ ਦੇ ਮਾਸਟਰ ਅਮਰਜੀਤ ਸ਼ਾਸ਼ਤਰੀ, ਪੇਂਡੂ ਮਜ਼ਦੂਰ ਯੂਨੀਅਨ ਦੇ ਰਾਜ ਕੁਮਾਰ ਪੰਡੋਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਦਲਿਤਾ ਖਿਲਾਫ ਵਾਪਰਨ ਵਾਲੀਆਂ ਘਟਨਾਵਾਂ ਨੂੰ ਅਸਲ ਵਿੱਚ ਯੋਜਨਾਬੱਧ ਢੰਗਾਂ ਨਾਲ ਅੰਜ਼ਾਮ ਦਿੱਤਾ ਜਾਂਦਾ ਹੈ।ਉਹਨਾਂ ਕਿਹਾ ਕਿ ਦੇਸ਼ ਭਰ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਇੱਕ ਸਕ੍ਰਪਿਟਿਡ ਰਾਜਨੀਤੀ ਤਹਿਤ ਵਾਪਰ ਰਹੀਆਂ ਹਨ।
ਜਿਹੜੀ ਕਿ ਨਾਗਪੁਰ ਦੇ ਆਰ.ਐੱਸ.ਐੱਸ ਦੇ ਦਫਤਰ ਵਿੱਚ ਲਿਖੀ ਜਾ ਰਹੀ ਹੈ।ਇਸ ਸਕ੍ਰਪਿਟ ਨੂੰ ਲਾਗੂ ਕਰਨ ਲਈ ਯੂ.ਪੀ ਇੱਕ ਪ੍ਰਯੋਗਸ਼ਾਲਾ ਦੇ ਰੂਪ ਵਿੱਚ ਉੱਭਰ ਰਿਹਾ ਹੈ।ਉਹਨਾਂ ਕਿਹਾ ਕਿ ਬੀਤੇ 2015-18 ਤੱਕ ਯੂ.ਪੀ ਵਿੱਚ ਔਰਤਾਂ ਖਿਲਾਫ 15% ਪ੍ਰਤੀਸ਼ਤ ਬਲਾਤਕਾਰ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।ਜਦਕਿ ਇਹਨਾਂ ਵਿੱਚ ਵੱਡੀ ਗਿਣਤੀ ਦਲ਼ਿਤ ਔਰਤਾਂ ਹਨ।ਉਹਨਾਂ ਕਿਹਾ ਕਿ ਆਰ.ਐੱਸ.ਐੱਸ ਮਨੂੰਵਾਦ ‘ਤੇ ਕੰਮ ਕਰਦੀ ਹੈ, ਜਿਸਦਾ ਮੰਨਣਾ ਹੈ ਕਿ ਦਲ਼ਿਤਾਂ ਅਤੇ ਔਰਤਾਂ ਨੂੰ ਦਬਾਅ ਕੇ ਰੱਖਿਆ ਜਾਣਾ ਚਾਹੀਦਾ ਹੈ।ਯੂ.ਪੀ ਵਿੱਚ ਦਲ਼ਿਤਾਂ ਅਤੇ ਔਰਤਾਂ ਖਿਲਾਫ ਇਸੇ ਹੀ ਏਜੰਡੇ ਨੂੰ ਮੁੱਖ ਰੱਖਦਿਆ ਹੋਇਆ,ਸ਼ਾਜ਼ਿਸ਼ ਤਹਿਤ ਇਹਨਾਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ।
ਇਸ ਮੌਕੇ ਪ੍ਰਦਰਸ਼ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਜ਼ਿਲ੍ਹਾ ਆਗੂ ਸੁਖਦੇਵ ਰਾਜ ਬਹਿਰਾਮਪੁਰ, ਡੀਟੀਐੱਫ ਦੇ ਜ਼ਿਲ੍ਹਾ ਸਕੱਤਰ ਮਾਸਟਰ ਗੁਰਦਿਆਲ ਚੰਦ, ਡੀਐੱਮਫ ਦੇ ਆਗੂ ਅਨੇਕ ਚੰਦ ਪਾਹੜਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ ਨੇ ਕਿਹਾ ਕਿ 14 ਸਤੰਬਰ ਨੂੰ ਹਾਥਰਸ(ਯੂ.ਪੀ) ਵਿਖੇ ਇੱਕ ਦਲਿਤ ਔਰਤ ਨਾਲ ਬਲਾਤਕਾਰ ਕਰਨ ਉਪਰੰਤ ਉਸਦੀ ਜੀਭ ਕੱਟ ਦਿੱਤੀ ਗਈ ਅਤੇ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ।ਜਿਸ ਦੀ ਕਿ ਬੀਤੇ 29 ਸਤੰਬਰ ਨੂੰ ਮੌਤ ਹੋ ਜਾਂਦੀ ਹੈ।
ਇਸ ਤੋਂ ਬਾਅਦ ਯੂ.ਪੀ ਦੀ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਸਾਹਮਣੇ ਆਉਂਦਾ ਹੈ।ਪੀੜਿਤਾ ਦੇ ਪਰਿਵਾਰ ਤੇ ਦਬਾਅ ਪਾਇਆ ਜਾਂਦਾ ਹੈ ਅਤੇ ਬਿਨ੍ਹਾਂ ਪਰਿਵਾਰ ਦੀ ਸਹਿਮਤੀ ਲਏ, ਮਿ੍ਰਤਕ ਪੀੜਿਤਾ ਦਾ ਅੰਤਿਮ ਸੰਸਕਾਰ ਕਰ ਦਿੱਤਾ ਜਾਂਦਾ ਹੈ।ਉਹਨਾਂ ਕਿਹਾ ਕਿ ਇੰਨਸਾਫਪਸੰਦ ਲੋਕ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਆਉਣ ਦੀ ਕੋਸ਼ਿਸ਼ ਕਰਦੀ ਹਨ ਤਾਂ ਉਹਨਾਂ ‘ਤੇ ਲਾਠੀਚਾਰਜ ਕੀਤਾ ਜਾਂਦਾ ਹੈ, ਗਿ੍ਰਫਤਾਰ ਕਰਕੇ ਥਾਣੇ ਬਿਠਾਇਆਂ ਜਾਂਦਾ ਹੈ ਅਤੇ ਉਹਨਾਂ ਖਿਲਾਫ ਯੂ.ਪੀ ਵਿੱਚ ਜਾਤੀ ਦੰਗੇ ਭੜਕਾਉਣ ਦਾ ਇਲਜ਼ਾਮ ਲਾਇਆ ਜਾਂਦਾ ਹੈ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
EDITOR
CANADIAN DOABA TIMES
Email: editor@doabatimes.com
Mob:. 98146-40032 whtsapp