ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵਲੋਂ 20 ਵੇਂ ਦਿਨ ਵੀ ਸੰਘਰਸ਼ ਜਾਰੀ


ਗੜ੍ਹਦੀਵਾਲਾ 28 ਅਕਤੂਬਰ (ਚੌਧਰੀ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ)ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 20ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਚੋਹਕਾ,ਕੈਪਟਨ ਲਸ਼ਮਣ ਸਿੰਘ ਰੰਧਾਵਾ, ਡਾ ਮੋਹਨ ਸਿੰਘ ਮੱਲੀ, ਚਰਨਜੀਤ ਸਿੰਘ ਚਠਿਆਲ, ਹਰਬੰਸ ਸਿੰਘ ਧੂਤ,ਮਾਸਟਰ ਗੁਰਚਰਨ ਸਿੰਘ ਕਾਲਰਾ ਸਮੇਤ ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸਬੰਧੀ ਬਣਾਏ ਗਏ ਕਾਲੇ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ ਇਸ ਸਬੰਧ ਵਿੱਚ ਜੋ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਗਈਆਂ ਸਨ।

ਉਨ੍ਹਾਂ ਨੂੰ ਪੂਰਨ ਤੌਰ ਤੇ ਚਲਾਉਣ ਦੀ ਕਿਸਾਨਾਂ ਵਲੋਂ ਸਹਿਮਤੀ ਦੇ ਦਿੱਤੀ ਗਈ ਸੀ ਪਰ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਾਲ ਗੱਡੀਆਂ ਰੋਕ ਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸਾਨ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕਰਨਗੇ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰੇਲ ਆਵਾਜਾਈ ਰੋਕ ਕੇ ਨਾ ਕੇਵਲ ਪੰਜਾਬ ਦਾ ਕਿਸਾਨੀ ਖੇਤਰ ਪ੍ਰਭਾਵਿਤ ਕੀਤਾ ਹੈ ਸਗੋਂ ਸੂਬੇ ਦੀ ਅਰਥ ਵਿਵਸਥਾ ਪੂਰੀ ਤਰ੍ਹਾਂ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਇਸ ਮੋਰਚੇ ਨੂੰ ਵੱਡੇ ਪੱਧਰ ਤੇ ਲਿਜਾ ਕੇ ਕੇਂਦਰ ਸਰਕਾਰ ਖ਼ਿਲਾਫ਼ ਭਾਰੀ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਇਸ ਮੌਕੇ ਗੁਰਪ੍ਰੀਤ ਸਿੰਘ ਹੀਰਾਹਾਰ,ਤਰਸੇਮ ਸਿੰਘ ਅਰਗੋਵਾਲ, ਮਨਜੀਤ ਸਿੰਘ ਚੰਡੀਦਾਸ, ਖੁਸ਼ਵੰਤ ਸਿੰਘ ਬਡਿਆਲ,ਬਲਦੇਵ ਸਿੰਘ ਡੱਫਰ, ਦਿਲਬਾਗ ਸਿੰਘ ਫੌਜੀ ਡੱਫਰ,ਹਰਪਾਲ ਸਿੰਘ,ਮੰਗਲ ਸਿੰਘ ਕਾਲਾ,ਸਤਨਾਮ ਸਿੰਘ,ਅਜੀਤ ਸਿੰਘ ਕਾਲਰਾ,ਮਹਿੰਦਰ ਸਿੰਘ,ਬਲਜੀਤ ਸਿੰਘ,ਕੁੰਡਾਲੀਆਂ,ਮਾਸਟਰ ਤਾਰਾ ਸਿੰਘ ਕੁੰਡਾਲੀਆਂ,ਹਰਮਿੰਦਰ ਸਿੰਘ ਕੁੰਡਾਲੀਆਂ,ਬਲਵਿੰਦਰ ਸਿੰਘ,ਪਰਮਜੀਤ ਸਿੰਘ, ਕਸ਼ਮੀਰ ਸਿੰਘ,ਰਤਨ ਸਿੰਘ, ਰੇਸ਼ਮ ਸਿੰਘ ਮਾਨਗੜ੍ਹ,ਦਲਵਿੰਦਰ ਸਿੰਘ,ਮਲਕੀਤ ਸਿੰਘ, ਸੋਹਣ ਸਿੰਘ, ਸਰਬਜੀਤ ਸਿੰਘ,ਅਵਤਾਰ ਸਿੰਘ, ਜੋਗਿੰਦਰ ਸਿੰਘ, ਗਗਨ,ਬਬਲਾ,ਰਿੰਪੀ,ਬੋਬੀ ਝਿੰਗੜ ਖੁਰਦ, ਬਲਵੀਰ ਸਿੰਘ, ਤਰਸੇਮ ਸਿੰਘ ,ਸੰਤੋਖ ਸਿੰਘ ਡੱਫਰ ,ਸ਼ੇਰਾ, ਰਾਜਵੀਰ ਸਿੰਘ, ਸੰਦੀਪ ਸਿੰਘ ,ਕੁਲਦੀਪ ਸਿੰਘ ਆਦਿ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਿਰ ਸਨ।

Related posts

Leave a Reply