ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 102 ਵੇਂ ਦਿਨ ਵੀ ਜਾਰੀ


ਗੜ੍ਹਦੀਵਾਲਾ, 18 ਜਨਵਰੀ(ਚੌਧਰੀ ) : ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਮਾਨਗੜ੍ਹ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ ਅੱਜ 102 ਵੇਂ ਦਿਨ ਵੀ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਬਾਜ਼ੀ ਕੀਤੀ ਗਈ।ਇਸ ਮੌਕੇ ਗਗਨਪ੍ਰੀਤ ਮੋਹਾਂ,ਹਰਵਿੰਦਰ ਸਿੰਘ ਥੇਂਦਾ,ਅਵਤਾਰ ਸਿੰਘ ਮਾਨਗੜ੍ਹ,ਤਰਸੇਮ ਸਿੰਘ ਅਰਗੋਵਾਲ, ਗੁਰਮੇਲ  ਸਿੰਘ ਬੁੱਢੀਪਿੰਡ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਦੋਸ਼ ਦਾ ਅੰਨਦਾਤਾ ਮਿੱਟੀ ਨਾਲ ਮਿੱਟੀ ਹੋ ਕੇ ਸੋਨਾ ਉਗਾਉਂਦਾ ਹੈ,ਪਰ ਜਦ ਕਿਸਾਨ ਨੂੰ ਆਪਣੀ ਫ਼ਸਲ ਦੀ ਸਹੀਕੀਮਤ ਨਹੀਂ ਮਿਲਦੀ ਤਾਂ ਕਿਸਾਨ ਖ਼ੁਦਕੁਸ਼ੀਆਂ ਦੀ ਰਾਹ ਤੇ ਤੁਰ ਪੈਂਦਾ ਹੈ। ਕਰਜ਼ੇ ਦੀ ਮਾਰ ਤਾਂ ਪਹਿਲਾਂ ਹੀ ਕਿਸਾਨ ਨੂੰ ਅੱਗੇ ਵਧਣ ਨਹੀਂ ਦੇ ਰਹੀ ਤੇ ਉੱਪਰੋਂ ਕੇਂਦਰ ਦੀ ਮੋਦੀ ਸਰਕਾਰ ਖੇਤੀ ਵਿਰੋਧੀ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ।ਇਸ ਮੌਕੇ ਡਾ. ਮਝੈਲ ਸਿੰਘ, ਬਲਵੀਰ ਸਿੰਘ ਕੇਸੋਪੁਰ,ਭੁਪਿੰਦਰ ਸਿੰਘ ਬਲਾਲਾ,ਪੰਜਾਬ ਸਿੰਘ, ਜਥੇਦਾਰ ਹਰਪਾਲ ਸਿੰਘ, ਮਨਜੀਤ ਸਿੰਘ ਖਾਨਪੁਰ,ਜਰਨੈਲ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ,ਗੋਪਾਲ ਸਿੰਘ,ਜਸਵੀਰ ਸਿੰਘ, ਕਮਲਪਾਲ ਸਿੰਘ,ਦਿਲਬਾਗ ਸਿੰਘ,ਮਹਿੰਦਰ ਸਿੰਘ ਗੁਰਵਿੰਦਰ ਕੌਰ, ਅਮਨਪ੍ਰੀਤ ਕੌਰ,ਮਨਜੀਤ ਕੌਰ,ਰਾਜਵਿੰਦਰ ਕੌਰ,ਪ੍ਰੀਆ ਠਾਕੁਰ , ਸ਼ਿਵਾਨੀ ਤੇ ਹੋਰ ਵੱਡੀ ਗਿਣਤੀ ‘ਚ ਕਿਸਾਨ ਮੌਜੂਦ ਸਨ।

Related posts

Leave a Reply