ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 46ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 23 ਨਵੰਬਰ(ਚੌਧਰੀ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 46 ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੁੱਖਪਾਲ ਸਿੰਘ ਡੱਫਰ,ਅਮਰਜੀਤ ਸਿੰਘ ਮਾਹਲ,ਦਵਿੰਦਰ  ਸਿੰਘ ਚੋਹਕਾ,ਡਾ ਮੋਹਨ ਸਿੰਘ ਮੱਲ੍ਹੀ,ਮਾਸਟਰ ਤਾਰਾ ਸਿੰਘ,ਸੁਖਦੇਵ ਸਿੰਘ ਮਾਂਗਾ,ਗੁਰਪ੍ਰੀਤ ਸਿੰਘ ਹੀਰਾਹਾਰਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਕਾਨੂੰਨ ਪਾਸ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਨੰਬਰਦਾਰ ਸੁਖਵੀਰ ਸਿੰਘ ਭਾਨਾ,ਮਨਦੀਪ ਸਿੰਘ ਭਾਨਾ,ਟੋਨੀ ਜੰਡੋਰ,ਮਹਿੰਦਰ ਸਿੰਘ,ਸੋਢੀ ਰੰਧਾਵਾ, ਦਰਬਾਰਾ ਸਿੰਘ,ਗੁਰਪ੍ਰੀਤ ਮੱਲ੍ਹੀ ,ਸੁਖਵੰਤ ਬਡਿਆਲ,ਤਰਸੇਮ ਸਿੰਘ,ਅਵਤਾਰ ਸਿੰਘ,ਮਨਜੀਤ ਸਿੰਘ, ਗੋਪਾਲ ਕ੍ਰਿਸ਼ਨ,ਡਿੰਪਲ ਅਰਗੋਵਾਲ,ਮੱਘਰ ਸਿੰਘ,ਜਤਿੰਦਰ ਸੱਗਲ, ਪਰਮਜੀਤ ਸਿੰਘ,ਤਰਸੇਮ ਸਿੰਘ,ਸਰਬਣ ਸਿੰਘ,ਸੁਰਿੰਦਰ ਸਿੰਘ,ਅਜੀਤ ਸਿੰਘ, ਮਲਕੀਤ ਸਿੰਘ, ਰਾਮ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਜਰਨੈਲ ਸਿੰਘ, ਜਗਜੀਤ ਸਿੰਘ, ਪੰਜਾਬ ਸਿੰਘ, ਕੁਲਦੀਪ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Related posts

Leave a Reply