ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 56 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 3 ਦਸੰਬਰ (ਚੌਧਰੀ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 56 ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਕਿਸਾਨ ਜਥੇਬੰਦੀਆਂ ਨੂੰ ਆਪਸ ਵਿਚ ਲੜਾਉਣਾ ਚਾਹੁੰਦੀ ਜੋ ਐਸੀ ਕੋਝੀੀਆਂ ਚਾਲਾਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਾਵੇਗ। ਉਨਾਂ ਕਿਹਾ ਕਿ ਸਾੜੇ ਕਿਸਾਨਾਂ ਸਾਥੀ ਕੇਂਦਰ ਦੀ ਮੋੋਦੀ ਸਰਕਾਰ ਨੂੰ ਸਬਕ ਸਿਖਾ ਕੇ ਹੀ ਵਾਪਿਸ ਪਰਤਣਗੇ। ਉਨਾਂ ਕਿਹਾ ਜੱਦ ਤੱਕ ਖੇਤੀ ਸਬੰਧੀ ਬਣਾਾ ਕਾਲੇ ਕਾਨੂੰਨ ਰੱਦ ਨਹੀਂ ਹੁੁੰਦੇ ਤੱਦ ਤੱਕ ਸ਼ੰਘਰਸ਼ ਜਾਰੀ ਰਹੇਗਾ। ਇਸ ਮੌਕੇ ਹਰਵਿੰਦਰ ਜੌਹਲ, ਕਮਲ ਪਾਲ ਟੁੰਡ, ਮਾ ਰਛਪਾਲ ਸਿੰਘ ਗੜ੍ਹਦੀਵਾਲਾ, ਡਾ ਮਝੈਲ ਸਿੰਘ,ਬਲਦੇਵ ਸਿੰਘ, ਤਾਰਾ ਸਿੰਘ, ਇੰਦਰਜੀਤ ਸਿੰਘ, ਹਰਭਜਨ ਢੱਟ, ਕੁਲਦੀਪ ਸਿੰਘ, ਸ਼ਾਮ ਸਿੰਘ, ਮੋਹਨ ਸਿੰਘ, ਮਹਿੰਦਰ ਸਿੰਘ ਸਰਾਂਈ, ਮਨੋਹਰ ਸਿੰਘ, ਅਮਰਜੀਤ ਮਾਹਲ, ਸੋਹਣ ਸਿੰਘ,ਸੁਖਵੀਰ ਸਿੰਘ ਭਾਨਾ ਸਮੇਤ ਹੋਰ ਕਿਸਾਾ ਹਾਾਜ਼ਰ ਸਨ।

Related posts

Leave a Reply