ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 98 ਵੇਂ ਦਿਨ ਵੀ ਜਾਰੀ



ਗੜ੍ਹਦੀਵਾਲਾ,14 ਜਨਵਰੀ(ਚੌਧਰੀ) : ਅੱਜ ਮਾਨਗੜ੍ਹ ਟੋਲ
ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 98 ਵੇਂ ਦਿਨ ਦੌਰਾਨ ਇਲਾਕੇ ਭਰ ਦੇ ਕਿਸਾਨਾਂ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ
ਗਗਨਪ੍ਰੀਤ ਮੋਹਾਂ, ਮਨਦੀਪ ਸਿੰਘ ਭਾਨਾ,ਗੁਰਮੇਲ ਸਿੰਘ ਬੁੱਢੀ ਪਿੰਡ, ਤਰਸੇਮ ਸਿੰਘ ਅਰਗੋਵਾਲ,ਸਤਪਾਲ ਸਿੰਘ ਹੀਰਾਹਾਰ,ਅਵਤਾਰ ਸਿੰਘ ਮਾਨਗੜ੍ਹ ਸਮੇਤ ਵੱਖ- ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਕਾਲੇ ਕਾਨੂੰਨਾਂ ਤੋਂ ਨਿਜਾਤ ਦਿਵਾਉਣ ਦੀ ਬਜਾਏ ਉਲਝਾਉਣ ਦਾ ਯਤਨ ਕਰ ਰਹੀ ਹੈ। ਜਿਸ ਕਾਰਨ ਅੱਜ ਕਿਸਾਨਾਂ  ਅੰਦਰ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਦੇ ਬੀ.ਜੇ.ਪੀ ਦੇ ਆਗੂ ਇਸ ਮਸਲੇ ਨੂੰ ਹੱਲ ਕਰਨ ਦੀ ਬਜਾਏ ਇਸ ਦੇ ਫ਼ਾਇਦੇ ਗਿਣਾ ਕੇ ਕਿਸਾਨਾਂ ਅੰਦਰ ਨਫ਼ਰਤ ਫੈਲਾਉਣ ਦਾ ਯਤਨ ਕਰ ਰਹੇ ਹਨ ਤਾਂ ਕਿ ਪੰਜਾਬ ਦਾ ਮਾਹੌਲ ਖ਼ਰਾਬ ਹੋ ਜਾਵੇ। ਲੇਕਿਨ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਇਸ ਅੰਦੋਲਨ ਨੂੰ ਸ਼ਾਂਤਮਈ ਤਰੀਕੇ ਨਾਲਚਲਾ ਕੇ ਪੂਰੇ ਦੇਸ਼ ਅੰਦਰ ਇੱਕਜੁਟਤਾ ਦਾ ਸੰਦੇਸ਼ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਆਪਣੀਆਂ ਕੋਝੀਆਂ ਚਾਲਾਂ ਤੋਂ ਬਾਜ਼ ਨਾ ਆਈ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਜਾਵੇਗਾ ਤੇ ਜਿਸ ਦੀ ਪੂਰਨ ਤੌਰ ਤੇ ਜ਼ਿੰਮੇਵਾਰੀ ਕੇਂਦਰ ਦੀ ਮੋਦੀ ਸਰਕਾਰ ਦੀ ਹੋਵੇਗੀ। ਇਸ ਮੌਕੇ  ਜਤਿੰਦਰ ਸਿੰਘ ਸੰਗਲਾਂ, ਮਨਜੀਤ ਸਿੰਘ ਸੈਣੀ (ਹੀਰੋ ਏਜੰਸੀ),ਮੱਘਰ ਸਿੰਘ ਪੰਨਵਾਂ, ਸਿਮਰਜੀਤ ਅਟਵਾਲ,ਜਰਨੈਲ ਸਿੰਘ, ਮਨਜੀਤ ਨਾਗਰਾ,ਭੁਪਿੰਦਰ ਸਿੰਘ,ਅਸ਼ੋਕ ਸਿੰਘ,ਰਜਿੰਦਰ ਸਿੰਘ  ਚਿੱਪੜਾ, ਜਰਨੈਲ ਸਿੰਘ,ਜੋਗਿੰਦਰ ਲਾਲ,ਨੰਬਰਦਾਰ ਸੁਖਵੀਰ ਸਿੰਘ ਭਾਨਾ,ਹਰਦੀਪ ਦੀਪਾ,ਜੀਤ ਸਿੰਘ,ਕੁਲਦੀਪ ਭਾਨਾ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Related posts

Leave a Reply