ਕੇ.ਐਮ.ਐੱਸ ਕਾਲਜ ਦਸੂਹਾ ਦੀ ਵਿਦਿਆਰਥਣ ਸਾਕਸ਼ੀ ਪੀ.ਟੀ.ਯੂ ਦੀ ਪੰਜਾਬ ਮੈਰਿਟ ਲਿਸਟ ਚ ਰਹੀ ਅਵੱਲ

ਪੰਜਾਬ ਭਰ ‘ਚ ਸਾਕਸ਼ੀ ਨੇ ਚਮਕਿਆ ਦਸੂਹਾ ਦਾ ਨਾਂ : ਪ੍ਰਿੰਸੀਪਲ ਡਾ. ਸ਼ਬਨਮ ਕੌਰ
 
ਦਸੂਹਾ 27 ਅਗਸਤ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ.ਐਂਡ ਮੈਨੇਜਮੈਂਟ ਚੌ.ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਐਮ.ਐੱਸ.ਰੰਧਾਵਾ ਖੇਤੀਬਾੜੀ ਵਿਭਾਗ ਵਿੱਚ ਬੀ.ਐੱਸ.ਸੀ ਐਗਰੀਕਲਚਰ ਤੀਸਰੇ ਸਮੈਸਟਰ ਦੀ ਵਿਦਿਆਰਥਣ ਸਾਕਸ਼ੀ ਪੁੱਤਰੀ ਰਾਕੇਸ਼ ਕੁਮਾਰ (ਐੱਸ.ਜੀ.ਪੀ.ਏ 9.20) ਨੇ ਪੀ.ਟੀ.ਯੂ ਦੀ ਮੈਰਿਟ ਲਿਸਟ ਵਿੱਚ ਪੂਰੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

ਇਸ ਤੋਂ ਇਲਾਵਾ ਕਾਜਲ ਕੁਮਾਰੀ ਪੁੱਤਰੀ ਕੁਲਦੀਪ ਕੁਮਾਰ (ਐੱਸ.ਜੀ.ਪੀ.ਏ 8.50) ਨੇ ਨੌਵਾਂ ਸਥਾਨ ਪ੍ਰਾਪਤ ਕੀਤਾ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ.ਕੁਮਾਰ ਸੈਣੀ,ਡਾਇਰੈਕਟਰ ਮਾਨਵ ਸੈਣੀ,ਰਾਕੇਸ਼ ਕੁਮਾਰ,ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ,ਸਤਵੰਤ ਕੌਰ,ਲਖਵਿੰਦਰ ਕੌਰ,ਮਨਪ੍ਰੀਤ ਕੌਰ, ਰਮਨਦੀਪ ਕੌਰ ਅਤੇ ਸੰਦੀਪ ਕੌਰ ਆਦਿ ਹਾਜ਼ਰ ਸਨ।
 

Related posts

Leave a Reply