ਖਾਲਸਾ ਕਾਲਜ ਗੜ੍ਹਦੀਵਾਲਾ ਦੇ ਧਾਰਮਿਕ ਪ੍ਰੀਖਿਆ ਵਿਚੋਂ ਚੰਗੇ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਗੜ੍ਹਦੀਵਾਲਾ 21 ਅਗਸਤ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ.ਸਤਵਿੰਦਰ ਸਿੰਘ ਢਿਲੋਂ ਜੀ ਦੀ ਅਗਵਾਈ ਵਿੱਚ ਧਰਮ ਅਧਿਐਨ ਵਿਭਾਗ ਦੇ ਮੁੱਖੀ ਪ੍ਰੋ. ਜਤਿੰਦਰ ਕੌਰ ਦੀ ਪ੍ਰੇਰਨਾ ਸਦਕਾ ਸ਼੍ਰੋ.ਗੁ.ਪ੍ਰ. ਕਮੇਟੀ, ਸ੍ਰੀ ਅੰਮ੍ਰਿਤਸਰ ਵਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ 2018-2019 ਵਿੱਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ 101 ਵਿਦਿਆਰਥੀਆਂ ਨੇ ਇਮਿਤਿਹਾਨ ਦਿੱਤਾ।

ਇਹਨਾਂ ਵਿਚੋਂ 45 ਵਿਦਿਆਰਥੀਆ ਨੇ 60 % ਤੋਂ 70 % ਨੰਬਰ ਪ੍ਰਾਪਤ ਕਰਨ ਤੇ ਸ਼੍ਰੋ.ਗੁ.ਪ੍ਰ.ਕਮੇਟੀ,ਸ੍ਰੀਅੰਮ੍ਰਿਤਸਰ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਨ ਲਈ ਉਹਨਾਂ ਨੁੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਵਲੋਂ ਲਈ ਜਾਂਦੀ ਇਸ ਪ੍ਰੀਖਿਆ ਵਿਚੋਂ 19 ਵਿਦਿਆਰਥੀਆਂ ਨੇ ਵਜ਼ੀਫਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।

ਇਸ ਮੌਕੇ ਕਾਲਜ ਪ੍ਰਿੰਸੀਪਲ ਢਿੱਲੋਂ ਨੇ ਦੱਸਿਆ ਕਿ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆ ਵਿੱਚ ਵੀ ਸ਼ਾਮਲ ਹੁੰਦੇ ਹਨ।ਇਸ ਮੌਕੇ ਤੇ ਪ੍ਰਿੰਸੀਪਲ ਡਾ.ਸਤਵਿੰਦਰ ਸਿੰਘ ਢਿੱਲੋਂ ਨੇ ਪ੍ਰੋ.ਜਤਿੰਦਰ ਕੌਰ ਅਤੇ ਵਿਦਿਆਰਥੀਆਂ ਨੁੰ ਵਧਾਈਆਂ ਦਿੱਤੀਆਂ।

Related posts

Leave a Reply