#SUKHBIR_BADAL : ਵੱਡੀ ਖ਼ਬਰ : 13 ਨਵੰਬਰ ਨੂੰ ਹਾਜੀਪੁਰ (ਮੁਕੇਰੀਆਂ ) ਦੇ ਸ਼ਿਵ ਸ਼ਕਤੀ ਰਿਜੋਰਟ ਵਿਚ ਸੁਖਬੀਰ ਬਾਦਲ ਵਰਕਰਾਂ ਤੇ ਆਗੂਆਂ ਦੇ ਮੁਖਾਤਿਬ ਹੋਣਗੇ, ਵਰਕਰ ਤੇ ਆਗੂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ

 ਮੁਕੇਰੀਆਂ  : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ 13 ਨਵੰਬਰ ਦੀ ਹਾਜੀਪੁਰ ਦੀ ਫੇਰੀ ਪ੍ਰਤੀ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਵਰਕਰਾਂ ਤੇ ਆਗੂਆਂ ਵਿਚ ਭਾਰੀ ਉਤਸ਼ਾਹ ਹੈ ਤੇ ਉਸ ਦਿਨ ਹੋਣ ਵਾਲਾ ਰਿਕਾਰਡ ਇਕੱਠ ਕਾਂਗਰਸੀਆਂ ਨੂੰ ਦੱਸ ਦੇਵੇਗਾ ਕਿ ਹਲਕੇ ਦੇ ਲੋਕ ਉਨ੍ਹਾਂ ਨੂੰ ਨਕਾਰ ਚੁੱਕੇ ਹਨ। ਇਹ ਪ੍ਰਗਟਾਵਾ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਮੁਕੇਰੀਆ ਦੇ ਇੰਚਾਰਜ ਸਰਬਜੋਤ ਸਿੰਘ ਸਾਬੀ ਵੱਲੋਂ ਹਲਕੇ ਦੇ ਸਥਵਾਂ ਜ਼ੋਨ ਵਿਚ ਪੈਂਦੇ ਪਿੰਡ ਸੰਥਵਾ ‘ਚ ਅਕਾਲੀ ਦਲ ਤੇ ਬਸਪਾ ਵਰਕਰਾਂ ਦੀ ਹੋਈ ਸਾਂਝੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 13 ਨਵੰਬਰ ਨੂੰ ਹਾਜੀਪੁਰ ਦੇ ਸ਼ਿਵ ਸ਼ਕਤੀ ਰਿਜੋਰਟ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਪਹਿਰ 2 ਵਜੇ ਹਲਕੇ ਦੇ ਵਰਕਰਾਂ ਤੇ ਆਗੂਆਂ ਦੇ ਮੁਖਾਤਿਬ ਹੋਣਗੇ ਤੇ ਇਸ ਸਮੇਂ ਅਕਾਲੀ ਦਲ-ਬਸਪਾ ਗੱਠਜੋੜ ਦੇ ਵਰਕਰ ਤੇ ਆਗੂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।

ਸਰਬਜੋਤ ਸਾਬੀ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਕਾਂਗਰਸ ਸਰਕਾਰ ਬੁਰੀ ਤਰਾਂ ਫੇਲ੍ਹ ਹੋ ਚੁੱਕੀ ਹੈ। ਸਰਬਜੋਤ ਸਾਬੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੰਜਾਬ ਦੇ ਵਿਕਾਸ ਪ੍ਰਤੀ 13 ਸੂਤਰੀ ਏਜੰਡਾ ਹੀ ਪੰਜਾਬ ਦੇ ਵਿਕਾਸ ਦਾ ਅਸਲੀ ਰੋਡ ਮੈਪ ਹੈ ਜਿਸ ਨੂੰ ਸਰਕਾਰ ਬਣਦੇ ਸਾਰ ਹੀ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। 

Related posts

Leave a Reply