ਸੁਨੀਲ ਜਾਖੜ ਅੱਜ ਗੁਰਦਾਸਪੁਰ ਵਿਚ ਨੰਗਾ ਕਰਨਗੇ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ : ਪਾਹੜਾ


ਗੁਰਦਾਸਪੁਰ 28 ਅਕਤੂਬਰ ( ਅਸ਼ਵਨੀ ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਕਿਸਾਨਾਂ ਦੀ ਭਲਾਈ ਲਈ ਕਾਂਗਰਸ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ 29 ਅਕਤੂਬਰ ਨੂੰ ਗੁਰਦਾਸਪੁਰ ਵਿਖੇ ਵਿਸ਼ਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਸੁਨੀਲ ਜਾਖੜ ਦੇ ਇਲਾਵਾ ਜ਼ਿਲ੍ਹੇ ਨਾਲ ਸਬੰਧਿਤ ਕੈਬਨਿਟ ਮੰਤਰੀ, ਵਿਧਾਇਕ ਤੇ ਹੋਰ ਅਹੁੱਦੇਦਾਰ ਸਵੇਰੇ 10 ਵਜੇ ਪ੍ਰਿੰਸ ਪੈਲੇਸ ਕਲਾਨੌਰ ਰੋਡ ਗੁਰਦਾਸਪੁਰ ਵਿਖੇ ਪਹੁੰਚਣਗੇ।

ਪਾਹੜਾ ਨੇ ਦੱਸਿਆ ਕਿ ਇਸ ਵੱਡੀ ਮੀਟਿੰਗ ਰੂਪੀ ਰੈਲੀ ਵਿਚ ਹਜਾਰਾਂ ਕਾਂਗਰਸੀ ਵਰਕਰ ਤੇ ਕਿਸਾਨ ਪਹੁੰਚਣਗੇ ਤਾਂ ਜੋ ਇਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਨਾਲ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਸਕੇ। ਪਾਹੜਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਸਮੇਤ ਹੋਰ ਪਾਰਟੀਆਂ ਦਾ ਦੋਗਲਾ ਚਿਹਰਾ ਸਾਹਮਣੇ ਆ ਚੁੱਕਾ ਹੈ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਰੂਪ ਵਿਚ ਕਿਸਾਨਾਂ ਦੀ ਬਾਂਹ ਫੜਦਿਆਂ ਵਿਧਾਨ ਸਭਾ ਵਿਚ ਕੇਂਦਰ ਦੇ ਖੇਤੀ ਕਾਨੂੰਨ ਰੱਦ ਕਰਦਿਆਂ ਨਵੇਂ ਬਿੱਲ ਪੇਸ਼ ਕੀਤੇ ਹਨ। ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਵੀ ਕਾਂਗਰਸ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਨਿਰੰਤਰ ਯਤਨਸ਼ੀਲ ਰਹੇਗੀ। ਉਨਾਂ ਜ਼ਿਲ੍ਹੇ ਦੇ ਸਮੂਹ ਯੂਥ ਵਰਕਰਾਂ, ਸੀਨੀਅਰ ਆਗੂਆਂ ਤੇ ਅਹੁੱਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ 29 ਅਕਤੂਬਰ ਨੂੰ ਸਵੇਰੇ 10 ਵਜੇ ਮੀਟਿੰਗ ਵਿਚ ਪਹੁੰਚਣ।

Related posts

Leave a Reply