#Surrender of Amritpal Singh ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੇੜੇ ਆਤਮ ਸਮਰਪਣ ਕਰਨ ਦੀ ਚਰਚਾ ਤੇਜ਼ , ਸਖ਼ਤ ਸੁਰੱਖਿਆ

ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਵੱਲੋਂ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਨੇੜੇ ਆਤਮ ਸਮਰਪਣ ਕਰਨ ਦੀ ਚਰਚਾ ਹੈ।  ਸ਼ਹਿਰ ਵਿੱਚ ਪਹਿਲਾਂ ਹੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਰਸਤਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਲਗਦੀ ਹੈਰੀਟੇਜ ਸਟਰੀਟ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਗਸ਼ਤ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਤੇ ਖੁਫੀਆ ਵਿਭਾਗ ਦੇ ਕਈ ਅਧਿਕਾਰੀ ਸਿਵਲ ਵਰਦੀ ‘ਚ ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਪਹੁੰਚ ਗਏ ਹਨ। ਸ਼ਹਿਰ ਵਿਚ ਚਰਚਾ ਹੈ ਕਿ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਪੁਲਿਸ ਅੱਗੇ ਆਤਮ ਸਮਰਪਣ ਕਰ ਸਕਦਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਬਾਜ਼ਾਰਾਂ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀ ਤੇ ਜਵਾਨ ਗਸ਼ਤ ਕਰ ਰਹੇ ਹਨ। 

Related posts

Leave a Reply