ਤਲਵਾੜਾ ਨਗਰ ਕੌਂਸਲ ਚੋਣਾਂ-2025
ਵੋਟਰ ਕਾਰਡ ਤੋਂ ਇਲਾਵਾ 14 ਹੋਰ ਦਸਤਾਵੇਜ਼ ਦਿਖਾ ਕੇ ਵੀ ਵੋਟ ਪਾਈ ਜਾ ਸਕਦੀ ਹੈ: ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 19 ਫਰਵਰੀ:
ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਨਗਰ ਕੌਂਸਲ ਤਲਵਾੜਾ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਗਰ ਕੌਂਸਲ ਤਲਵਾੜਾ ਦੀਆਂ 2 ਮਾਰਚ 2025 ਨੂੰ ਹੋਣ ਵਾਲੀਆਂ ਚੋਣਾਂ ਵਿੱਚ ਵੋਟਰ ਆਪਣੇ-ਆਪਣੇ ਬੂਥਾਂ ’ਤੇ ਵੋਟਰ ਕਾਰਡ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਦੱਸੇ ਗਏ ਦਸਤਾਵੇਜ਼ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੋਲਿੰਗ ਬੂਥ ‘ਤੇ ਪਛਾਣ ਦੇ ਸਬੂਤ ਵਜੋਂ ਨਾਗਰਿਕ ਆਪਣਾ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ (ਫੋਟੋ ਸਮੇਤ), ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਆਰਮ ਲਾਇਸੰਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ਼, ਫੋਟੋ ਵਾਲਾ ਸੁਤੰਤਰਤਾ ਸੈਨਾਨੀ ਪਛਾਣ ਪੱਤਰ, ਬੈਂਕ/ਡਾਕਖਾਨੇ ਸਕੀਮ ਅਧੀਨ ਜਾਰੀ ਕੀਤੀ ਗਈ ਪਾਸਬੁੱਕ ਫੋਟੋ ਸਮੇਤ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਸੰਸਦ ਮੈਂਬਰ/ਵਿਧਾਇਕ ਵੱਲੋਂ ਜਾਰੀ ਮਾਨਤਾ ਪ੍ਰਾਪਤ ਪਹਿਚਾਣ ਪੱਤਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਭਾਰਤ ਸਰਕਾਰ ਦੁਆਰਾ ਦਿਵਿਆਂਗ ਵਿਅਕਤੀਆਂ ਨੂੰ ਜਾਰੀ ਕੀਤਾ ਗਿਆ ਵਿਲੱਖਣ ਦਿਵਿਆਂਗ ਆਈ.ਡੀ ਕਾਰਡ (ਯੂ.ਡੀ.ਆਈ.ਡੀ), ਕੇਂਦਰ/ਰਾਜ ਸਰਕਾਰ, ਜਨਤਕ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਕਰਮਚਾਰੀਆਂ ਨੂੰ ਜਾਰੀ ਫੋਟੋ ਪਛਾਣ ਪੱਤਰ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ।
- Watch_Video : TRUMP ਦੀ ALLON MUSK ਨੂੰ ਚੇਤਾਵਨੀ, INDIA ਚ ਕਾਰ ਬਿਜ਼ਨੈੱਸ ਅਮਰੀਕਾ ਲਈ ‘ਅਣਉਚਿਤ, ਦਿੱਲੀ-ਮੁੰਬਈ ਵਿੱਚ ਸ਼ੋਅਰੂਮ ਖੋਲ੍ਹਣ ਦੀ ਤਿਆਰੀ
- ਆਈਸੀਸੀ ਚੈਂਪੀਅਨਜ਼ ਟਰਾਫੀ 2025: ਭਾਰਤ ਬਨਾਮ ਬੰਗਲਾਦੇਸ਼ ਦਾ ਮੈਚ ਅੱਜ, ਦੁਬਈ ਸਟੇਡੀਅਮ ਦਾ ਰਿਕਾਰਡ
- 21 ਨੂੰ ਦਫ਼ਤਰੀ ਮੁਲਾਜ਼ਮ ਕਰਨਗੇ ਸਿੱਖਿਆ ਵਿਭਾਗ ਦਾ ਘਿਰਾਓ ਤੇ ਕਰਨਗੇ ਗੇਟ ਬੰਦ
- ਨੇਚਰ ਫੈਸਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਮ ਛੋਹਾਂ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਫੈਸਟ
- ਪਲਾਟ ਮਾਲਕਾਂ ਵੱਲੋਂ ਖਾਲੀ ਛੱਡੇ ਪਲਾਟਾਂ ਵਿੱਚ ਗੰਦਗੀ ਮਿਲਣ ’ਤੇ ਕੀਤੀ ਜਾਵੇਗੀ ਕਾਰਵਾਈ
- ਵੋਟਰ ਕਾਰਡ ਤੋਂ ਇਲਾਵਾ 14 ਹੋਰ ਦਸਤਾਵੇਜ਼ ਦਿਖਾ ਕੇ ਵੀ ਵੋਟ ਪਾਈ ਜਾ ਸਕਦੀ ਹੈ: ਜ਼ਿਲ੍ਹਾ ਚੋਣ ਅਫ਼ਸਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp