ਪ੍ਰੀ-ਪ੍ਰਾਇਮਰੀ ਤੋਂ ਬਾਰ•ਵੀਂ ਜਮਾਤਾਂ ਦੇ ਬੱਚਿਆਂ ਦੇ ਮਾਪਿਆਂ , ਸਕੂਲ ਅਧਿਆਪਕਾਂ ਨਾਲ ਆਨਲਾਈਨ ਕਰਨਗੇ ਮਿਲਣੀ
ਪਠਾਨਕੋਟ,13 ਸਤੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰਵੀਂ ਤੱਕ ਪੜਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨਾਲ ਭਲਕੇ 14 ਤੋਂ 19 ਸਤੰਬਰ 2020 ਤੱਕ ਵਰਚੂਅਲ ਮਾਪੇ ਅਧਿਆਪਕ-ਮਿਲਣੀ ਹਫ਼ਤਾ ਆਯੋਜਿਤ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਜਗਜੀਤ ਸਿੰਘ ਤੇ ਜਿਲ• ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਇਸ ਸਬੰਧੀ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਆਨ-ਲਾਈਨ ਮਾਪੇ ਅਧਿਆਪਕ ਮਿਲਣੀ ਵਿੱਚ ਸਕੂਲ ਮੁਖੀ ਅਤੇ ਅਧਿਆਪਕ ਟੈਲੀਫੋਨ ਅਤੇ ਸੋਸ਼ਲ਼ ਮੀਡੀਆ ਵੀਡੀਓ ਐਪਸ ਰਾਹੀਂ ਵਿਦਿਆਰਥੀਆਂ ਵੱਲੋਂ ਲਾਕ-ਡਾਊਨ ਦੌਰਾਨ ਕੀਤੀ ਪੜ੍ਹਾਈ ਦੇ ਮੁਲਾਂਕਣ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਦਾ ਔਖੇ ਸਮੇਂ ਵਿੱਚ ਅਧਿਆਪਕਾਂ ਦਾ ਸਾਥ ਦੇਣ ਦੇ ਨਾਲ-ਨਾਲ ਬੱਚਿਆਂ ਦਾ ਹੌਸਲਾ ਬਣਾਈ ਰੱਖਣ ਸਬੰਧੀ ਵੀ ਵਿਚਾਰ ਚਰਚਾ ਹੋਵੇਗੀ। ਇਸ ਸਬੰਧੀ ਮਾਪੇ ਤੇ ਅਧਿਆਪਕ ਬੱਚਿਆਂ ਲਈ ਉਤਸ਼ਾਹੀ ਅਤੇ ਪ੍ਰੇਰਨਾਦਾਇਕ ਸੰਵਾਦ ਰਚਾਉਣਗੇ।
ਡੀ.ਈ.ਓ. ਸਾਹਿਬਾਨ ਨੇ ਦੱਸਿਆ ਕਿ ਮਾਪੇ-ਅਧਿਆਪਕ ਮਿਲਣੀ ਵਿੱਚ ਅਧਿਆਪਕਾਂ ਨੂੰ ਮਾਪਿਆਂ ਨਾਲ ਗੱਲਬਾਤ ਕਰਨ ਲਈ ਖੁੱਲ•ਾ ਸਮਾਂ ਮਿਲਿਆ ਹੈ ਅਤੇ ਉਹ ਸਮੇਂ ਦੀ ਸਹੂਲਤ ਨਾਲ ਇੱਕ ਉਚਿਤ ਰੂਪ-ਰੇਖਾ ਬਣਾ ਕੇ ਮਾਪਿਆਂ ਨਾਲ ਗੱਲਬਾਤ ਕਰਨਗੇ। ਇਸ ਗੱਲਬਾਤ ਵਿੱਚ ਵਿਦਿਆਰਥੀਆਂ ਦੀ ਪੰਜਾਬ ਪ੍ਰਾਪਤੀ ਸਰਵੇਖਣ (ਪੈਸ) 2020 ਦੀ ਤਿਆਰੀ ਲਈ ਸਿੱਖਿਆ ਵਿਭਾਗ ਦੇ ਵੱਲੋਂ ਭੇਜੀ ਜਾ ਰਹੀ ਸਿੱਖਣ-ਸਹਾਇਕ ਸਮੱਗਰੀ ਅਤੇ ਅਭਿਆਸ ਕੁਇਜ਼ਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਇਸ ਵਾਰ 21 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਪੈਸ ਸਬੰਧੀ ਲਏ ਜਾਣ ਵਾਲੇ ਟੈਸਟ ਪੈਸ ਤੇ ਮਹੀਨਾਵਾਰ ਟੈਸਟਾਂ ਦਾ ਸੁਮੇਲ ਹੋਣਗੇ। ਜਿਸ ਦਾ ਭਾਵ ਹੈ ਕਿ ਪੈਸ ਦੇ ਨਾਲ-ਨਾਲ ਬੱਚਿਆਂ ਦੀ ਪਾਠਕ੍ਰਮ ਸਬੰਧੀ ਕੀਤੀ ਪੜ੍ਹਾਈ ਦਾ ਵੀ ਮੁਲਾਂਕਣ ਨਾਲੋ-ਨਾਲ ਕੀਤਾ ਜਾਵੇਗਾ। ਜਿਸ ਕਾਰਨ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਵਿਦਿਆਰਥੀਆਂ ਦਾ ਸੌ ਫੀਸਦੀ ਭਾਗ ਲੈਣਾ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ।
ਡਿਪਟੀ ਡੀ.ਈ.ਓ. (ਸੈ.) ਰਾਜੇਸਵਰ ਸਲਾਰੀਆ ਤੇ ਡਿਪਟੀ ਡੀ.ਈ. ਓ.ਐਲੀ ਰਮੇਸ ਲਾਲ ਠਾਕੁਰ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ਪੰਜਾਬ ਅੇਜੂਕੇਅਰ ਐਪ ਬਣਾਈ ਗਈ ਹੈ ਜੋ ਕਿ ਵਿਦਿਆਰਥੀਆਂ ਅਤੇ ਮਾਪਿਆਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਵਰਚੁਅਲ ਮਾਪੇ ਅਧਿਆਪਕ ਮਿਲਣੀ ਵਿੱਚ ਮਾਪਿਆਂ ਨੂੰ ਪੰਜਾਬ ਐਜੂਕੇਅਰ ਐਪ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਪਾਠਕ੍ਰਮ ਦੀਆਂ ਕਿਤਾਬਾਂ , ਮਿਡ ਡੇ ਮੀਲ ਦੀ ਵੰਡ, ਦਾਖਲਿਆਂ ਵਿੱਚ ਹੋਏ ਵਾਧੇ ਅਤੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੇ ਆਦੇਸ਼ ਅਨੁਸਾਰ ਹਫਤਾ ਭਰ ਚੱਲਣ ਵਾਲੀ ਵਰਚੂਅਲ ਮਿਲਣੀ ਮੁੱਖ ਰੁਪ ‘ਚ ਬੱਚਿਆਂ ਦੀ ਪੜਾਈ ‘ਤੇ ਕੇਂਦਰਿਤ ਹੋਵਗੇ। ਵਿਭਾਗ ਵੱਲੋਂ ਆਨ-ਲਾਈਨ ਘਰ ਬੈਠੇ ਸਿੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਜਿਵੇਂ ਕਿ ਦੂਰਦਰਸ਼ਨ ਦੇ ਡੀਡੀ ਪੰਜਾਬੀ ਅਤੇ ਈ-ਵਿੱਦਿਆ ਚੈਨਲ ਅਤੇ ਆਲ-ਇੰਡੀਆ ਰੇਡੀਓ 100.2 ਐੱਫ.ਐੱਮ. ‘ਤੇ ਪ੍ਰਸਾਰਿਤ ਕੀਤੇ ਜਾ ਸਮੂਹ ਜਮਾਤਾਂ ਦੇ ਲੈਕਚਰਾਂ ਬਾਰੇ ਅਤੇ ਬੱਚਿਆਂ ਨੂੰ ਸਮਾਂ ਸਾਰਣੀ ਅਨੁਸਾਰ ਲਗਾਤਾਰ ਨਾਲ ਜੋੜਕੇ ਰੱਖਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਕੋਵਿਡ-19 ਲਾਗ ਦੀ ਬਿਮਾਰੀ ਤੋਂ ਬਚਾਅ ਅਤੇ ਸਿਹਤ ਸੰਭਾਲ ਲਈ ਵਰਤੀ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਤੇ ਜਿਲ੍ਹਾ ਕੋਆਰਡੀਨੇਟਰ ਪੜਾਈ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ, ਡੀਐਮ ਸਾਇੰਸ ਸੰਜੀਵ ਸਰਮਾ, ਡੀਐਮ ਅੰਗਰੇਜੀ ਸਮੀਰ ਸਰਮਾ, ਡੀਐਮ ਗਣਿਤ ਅਮਿਤ ਵਸਸਿਟ, ਸਹਾਇਕ ਜਿਲਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ,ਜਿਲ੍ਹਾ ਕੋਆਰਡੀਨੇਟਰ ਐਮਆਈਐਸ ਮੁਨੀਸ ਗੁਪਤਾ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
EDITOR
CANADIAN DOABA TIMES
Email: editor@doabatimes.com
Mob:. 98146-40032 whtsapp