LATEST:ਅਧਿਆਪਕਾਂ ਵਲੋਂ ਹੜਤਾਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ: READ MORE: CLICK HERE::

ਅਧਿਆਪਕਾਂ ਵਲੋਂ ਹੜਤਾਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ

ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਮੇਤ ਹਰ ਤਰ੍ਹਾਂ ਦੇ ਵਿੱਤੀ ਲਾਭ ਦੇਵੇ ਸਰਕਾਰ

ਹੁਸ਼ਿਆਰਪੁਰ (ਆਦੇਸ਼ ) ਆਪਣੀਆਂ ਮੰਗਾਂ ਸੰਬੰਧੀ ਹੜਤਾਲ ਉੱਤੇ ਚੱਲ ਰਹੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦ ਪਹਿਲਾਂ ਤੋਂ ਹੀ ਸੰਘਰਸ਼ੀ ਕੌਮ ਵਜੋਂ ਜਾਣੇ ਜਾਂਦੇ ਅਧਿਆਪਕ ਵਰਗ ਨੇ ਉਨ੍ਹਾਂ ਦੇ ਸੰਘਰਸ਼ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਹਮਾਇਤ ਦੇਣ ਦਾ ਐਲਾਨ ਕਰਦਿਆਂ ਅਧਿਆਪਕ ਆਗੂਆਂ ਅਜੀਬ ਦਿਵੇਦੀ, ਇੰਦਰ ਸੁਖਦੀਪ ਸਿੰਘ ਓਢਰਾ, ਕੁਲਵੰਤ ਸਿੰਘ ਜਲੋਟਾ, ਸਰਬਜੀਤ ਸਿੰਘ ਟਾਂਡਾ, ਮਨਜੀਤ ਸਿੰਘ ਬਾਬਾ, ਰੇਸ਼ਮ ਸਿੰਘ ਧੁੱਗਾ, ਅਜੀਤ ਸਿੰਘ ਰੂਪਤਾਰਾ, ਨਿਰਮਲ ਸਿੰਘ ਨਿਹਾਲਪੁਰ, ਵਰਿੰਦਰ ਸਿੰਘ ਸ਼ਹਿਬਾਜ਼ਪੁਰ ਅਤੇ ਸੁਨਿੰਦਰ ਸਿੰਘ ਬੁਲ੍ਹੋਵਾਲ ਆਦਿ ਨੇ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਮੋਰਚਾ ਦੇ ਝੰਡੇ ਹੇਠ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਹਨ, ਜਿਸਦੀ ਕਿ ਪੰਜਾਬ ਦਾ ਸਮੁੱਚਾ ਅਧਿਆਪਕ ਵਰਗ ਡਟਵੀਂ ਹਮਾਇਤ ਕਰਦਾ ਹੈ।

ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਲ 2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਤੋਂ ਖੋਹੀ ਪੁਰਾਣੀ ਪੈਨਸ਼ਨ ਸਕੀਮ ਦੁਬਾਰਾ ਬਹਾਲ ਕੀਤੀ ਜਾਵੇ, ਹਰੇਕ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਬੇਰੋਜ਼ਗਾਰਾਂ ਨੂੰ ਵੀ ਪੱਕਾ ਰੁਜ਼ਗਾਰ ਦਿੱਤਾ ਜਾਵੇ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਲਦ ਲਾਗੂ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਰੁਕੀਆਂ ਕਿਸ਼ਤਾਂ ਜਲਦ ਅਦਾ ਕੀਤੀਆਂ ਜਾਣ, ਤਨਖ਼ਾਹ ਕਟੌਤੀ ਬੰਦ ਕੀਤੀ ਜਾਵੇ ਅਤੇ ਰਹਿੰਦੇ ਬਕਾਏ ਨਕਦ ਦਿੱਤੇ ਜਾਣ।

ਉਨ੍ਹਾਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਦੀ ਗ੍ਰਿਫਤਾਰੀ ਅਤੇ ਹੜਤਾਲੀ ਮੁਲਾਜ਼ਮਾਂ ਉੱਤੇ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਝੂਠੇ ਪਰਚੇ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੁਲਾਜ਼ਮਾਂ ਪ੍ਰਤੀ ਆਪਣਾ ਅੜੀਅਲ ਵਤੀਰਾ ਛੱਡ ਕੇ ਜਲਦ ਉਨ੍ਹਾਂ ਦੀਆਂ ਵਿੱਤੀ ਮੰਗਾਂ ਮੰਨੇ। ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂਆਂ ਮਨਜੀਤ ਸਿੰਘ ਦਸੂਹਾ, ਬਲਜੀਤ ਸਿੰਘ ਮਹਿਮੋਵਾਲ, ਗੁਰਜਿੰਦਰ ਸਿੰਘ ਮੰਝਪੁਰ, ਨੰਦ ਰਾਮ, ਸਤਵਿੰਦਰ ਸਿੰਘ ਮਾਹਿਲਪੁਰ, ਬਲਕਾਰ ਸਿੰਘ ਪੁਰੀਕਾ, ਮੁਨੀਤ ਖੰਨਾ, ਪ੍ਰਦੀਪ ਕੁਮਾਰ ਅਤੇ ਰਾਕੇਸ਼ ਕੁਮਾਰ ਨੇ ਵੀ ਹੜਤਾਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।

Related posts

Leave a Reply