ਜ਼ਿਲਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੀ ਦਹਿਸ਼ਤ : ਗੜ੍ਹਸ਼ੰਕਰ ਦੇ 2 ਪਿੰਡ ਸਰਹਾਲਾ ਕਲਾਂ ਅਤੇ ਪਿੰਡ ਅਲਾਵਲਪੁਰ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

Terror of Covid-19 in Hoshiarpur district: 2 villages of Garhshankar Sarhala Kalan and village Alavalpur declared micro containment zone

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਗੜ੍ਹਸ਼ੰਕਰ ਦੇ ਪਿੰਡ ਸਰਹਾਲਾ ਕਲਾਂ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ
ਹੁਸ਼ਿਆਰਪੁਰ, 24 ਫਰਵਰੀ  (ਆਦੇਸ਼ ):
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਤਹਿਸੀਲ ਗੜ੍ਹਸ਼ੰਕਰ ਦੀ ਪੀ.ਐਚ.ਸੀ. ਪਾਲਦੀ ਅਧੀਨ ਆਉਂਦੇ ਪਿੰਡ ਸਰਹਾਲਾ ਕਲਾਂ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਗੜ੍ਹਸ਼ੰਕਰ ਦੇ ਪਿੰਡ ਅਲਾਵਲਪੁਰ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ
ਹੁਸ਼ਿਆਰਪੁਰ, 24 ਫਰਵਰੀ :
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਅਲਾਵਲਪੁਰ ਨੂੰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ।
  ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪੀ.ਐਚ.ਸੀ. ਪਾਲਦੀ ਵਿੱਚ ਪੈਂਦੇ ਪਿੰਡ ਅਲਾਵਲਪੁਰ ਵਿਖੇ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related posts

Leave a Reply