ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਕੀਤਾ ਜਾਗਰੁਕ


ਪਠਾਨਕੋਟ, 7 ਨਵੰਬਰ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਕੋਵੀਡ 19 ਦੇ ਚਲਦਿਆਂ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਵੱਲੋਂ ਕਰੋਨਾ ਮਹਾਂਮਾਰੀ  ਨਾਲ ਸਬੰਧਤ ਜਾਗਰੂਕਤਾ ਪ੍ਰੋਗਰਾਮ ਸੰਬੰਧੀ ਪਿੰਡ ਫੰਗੜੀਆਂ ਵਿਖੇ ਗ੍ਰਾਮ ਸਭਾ ਦੀ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਬਲਾਕ ਕੋਆਰਡੀਨੇਟਰ ਭੁਪਿੰਦਰ ਦੇ ਨਾਲ ਡੀ.ਐਲ.ਸੀ ਮਨਿੰਦਰ ਕੌਰ ਦੁਆਰਾ ਪਿੰਡ ਫੰਗੜੀਆਂ ਵਿੱਚ ਜਾਗਰੁਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਮਾਸਟਰ ਪ੍ਰੇਰਕ ਪਰਵੀਨ ਕੁਮਾਰੀ ਵੀ ਹਾਜ਼ਰ ਸਨ।
   
ਜਾਣਕਾਰੀ ਦਿੰਦਿਆਂ ਡੀ.ਐਲ.ਸੀ ਮਨਿੰਦਰ ਕੌਰ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਕਰੋਨਾ ਮਹਾਂਮਾਰੀ ਜਿਸ ਵਿੱਚ ਅਸੀਂ ਸਾਰੇ ਲੰਘ ਰਹੇ ਹਾਂ , ਇਸ ਸਮੇਂ ਸਾਨੂੰ ਸਾਰਿਆਂ ਨੂੰ ਬਹੁਤ ਹੀ ਸਾਵਧਾਨੀ ਰੱਖਣ ਦੀ ਲੋੜ ਹੈ। ਉਨਾਂ ਕਿਹਾ ਕਿ ਅਗਰ ਅਸੀਂ ਚਾਹੁੰਦੇ ਹਾਂ ਕਿ ਪਹਿਲਾ ਵਾਲੀ ਸਥਿਤੀ ਜਿਲਾ ਪਠਾਨਕੋਟ ਵਿੱਚ ਪੈਦਾ ਨਾ ਹੋਵੇ ਤਾਂ ਸਾਨੂੰ ਜਾਗਰੁਕ ਹੋਣਾ ਪਵੇਗਾ। ਉਨਾਂ ਇਸ ਮੋਕੇ ਤੇ ਪੰਜਾਬ ਸਰਕਾਰ ਦੇ ਚਲਾਏ ਜਾ ਰਹੇ ਮਿਸ਼ਨ ਫਤਿਹ ਸਬੰਧੀ ਜਾਗਰੁਕ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ ਭੀੜ ਵਾਲੇ ਸਥਾਨਾਂ ਤੇ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸਮਾਜਿੱਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਅਪਣੇ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਰ ਅਸੀਂ ਜਾਗਰੁਕ ਹੋਵਾਂਗੇ ਤਾਂ ਹੀ ਅਸੀਂ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾ ਸਕਾਂਗੇ। ਉਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ।

Related posts

Leave a Reply