ਹੁਸ਼ਿਆਰਪੁਰ ਤੋਂ ਵੱਡੀ ਖ਼ਬਰ : ਡਿਪਟੀ ਕਮਿਸ਼ਨਰ ਨੇ ਚੋਣ ਡਿਊਟੀ ’ਚ ਲਾਪ੍ਰਵਾਹੀ ਕਰਨ ਵਾਲੇ ਏ.ਐਫ.ਐਸ.ਓ. ਵਿਰੁੱਧ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਲਿਖਿਆ

ਹੁਸ਼ਿਆਰਪੁਰ ਤੋਂ ਵੱਡੀ ਖ਼ਬਰ : ਡਿਪਟੀ ਕਮਿਸ਼ਨਰ ਨੇ ਚੋਣ ਡਿਊਟੀ ’ਚ ਲਾਪ੍ਰਵਾਹੀ ਕਰਨ ਵਾਲੇ ਏ.ਐਫ.ਐਸ.ਓ. ਵਿਰੁੱਧ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਲਿਖਿਆ

ਹੁਸ਼ਿਆਰਪੁਰ, 14 ਫਰਵਰੀ (ਆਦੇਸ਼ ):

ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਚੋਣ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਦਫ਼ਤਰ ਦੇ ਏ.ਐਫ.ਐਸ.ਓ. ਰਾਜ ਦੀਪਕ ਖਿਲਾਫ਼ ਚੋਣ ਨਿਯਮਾਂ ਅਨੁਸਾਰ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਲਿਖਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਹਰਬੀਰ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਸ਼ਾਮਚੁਰਾਸੀ ਵਿਖੇ ਚੋਣਾਂ ਦੌਰਾਨ ਏ.ਐਫ.ਐਸ.ਓ. ਰਾਜ ਦੀਪਕ ਨੂੰ ਬਤੌਰ ਚੋਣ ਸੁਪਰਵਾਈਜ਼ਰ ਲਗਾਇਆ ਗਿਆ ਸੀ ਜੋ ਲਗਾਤਾਰ ਆਪਣੀ ਡਿਊਟੀ ਵਿੱਚ ਕੁਤਾਹੀ ਵਰਤ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਸ ਵਲੋਂ ਦਿਖਾਈ ਲਾਪ੍ਰਵਾਹੀ ਕਾਰਨ ਚੋਣਾਂ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸ਼ਾਮਚੁਰਾਸੀ ਦੇ ਰਿਟਰਨਿੰਗ ਅਫ਼ਸਰ ਵਲੋਂ ਸਬੰਧਤ ਅਧਿਕਾਰੀ ਦੀ ਲਾਪ੍ਰਵਾਹੀ ਜ਼ਿਲ੍ਹਾ ਚੋਣ ਅਫ਼ਸਰ ਦੇ ਧਿਆਨ ਵਿੱਚ ਲਿਆਉਣ ’ਤੇ ਰਾਜ ਚੋਣ ਕਮਿਸ਼ਨ ਨੂੰ ਨਿਯਮਾਂ ਅਨੁਸਾਰ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਕੀਤੀ ਗਈ।

Related posts

Leave a Reply