ਮੋਗਾ, 23 ਅਗਸਤ : ਇੱਕ ਵਾਰ ਫਿਰ ਕਿਸੇ ਸ਼ਰਾਰਤੀ ਅਨਸਰ ਨੇ ਮੋਗੇ ਚ ਖ਼ਾਲਿਸਤਾਨੀ ਝੰਡਾ ਲਗਾ ਦਿੱਤਾ ਹੈ।
ਜਿਸਦੇ ਚਲਦੇ ਪ੍ਰਸ਼ਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ.
ਸਥਾਨਕ ਕੋਟਕਪੂਰਾ ਸੜਕ ਉਤੇ ਪੈਂਦੇ ਪੁੱਲ ਉਪਰ ਖਾਲਿਸਤਾਨ ਦਾ ਝੰਡਾ ਲਗਾਉਣ ਦੇ ਮਾਮਲੇ ਨੂੰ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਕੀਤਾ ਕੰਮ ਕਰਾਰ ਦਿੱਤਾ ਹੈ।
ਉਹਨਾਂ ਕਿਹਾ ਕਿ ਅਜਿਹੀਆਂ ਸ਼ਰਾਰਤਾਂ ਕਰਨ ਵਾਲਿਆਂ ਨਾਲ ਪੁਲਿਸ ਵੱਲੋਂ ਸਖਤੀ ਨਾਲ ਨਿਪਟਿਆ ਜਾਵੇਗਾ।
ਸ੍ਰ ਗਿੱਲ ਨੇ ਕਿਹਾ ਕਿ ਭਾਂਵੇ ਕਿ ਮਾਣਯੋਗ ਸੁਪਰੀਮ ਕੋਰਟ ਅਨੁਸਾਰ ਅਜਿਹਾ ਕੋਈ ਵੀ ਝੰਡਾ ਲਗਾਉਣਾ ਕਾਨੂੰਨੀ ਅਪਰਾਧ ਨਹੀਂ ਹੈ ਕਿਉਂਕਿ ਇਹ ਝੰਡਾ ਕੋਈ ਮਾਨਤਾ ਪ੍ਰਾਪਤ ਝੰਡਾ ਨਹੀਂ ਹੈ।
ਪਰ ਫਿਰ ਵੀ ਜੇਕਰ ਇਹ ਕੰਮ ਗਲਤ ਮਨਸ਼ਾ ਨਾਲ ਕੀਤਾ ਜਾਂਦਾ ਹੈ ਤਾਂ ਉਹ ਸਜ਼ਾਯੋਗ ਅਪਰਾਧ ਹੈ। ਮੋਗਾ ਪੁਲਿਸ ਵੱਲੋਂ ਇਹ ਝੰਡਾ ਲਗਾਉਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਹਨਾਂ ਸ਼ਰਾਰਤੀ ਲੋਕਾਂ ਨੂੰ ਜਲਦ ਹੀ ਫੜ ਕੇ ਸਲਾਖਾਂ ਪਿੱਛੇ ਸੁੱਟ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਅਣਜਾਣ ਕਿਸਮ ਦੇ ਸਨ, ਜਿਨਾਂ ਨੇ ਜਿੰਦਾਬਾਦ ਸ਼ਬਦ ਨੂੰ ‘ਜੀਨਦਾਬਾਦ‘ ਲਿਖਿਆ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸ਼ਰਾਰਤਾਂ ਕੁਝ ਲੋਕ ਆਪਣੇ ਸੌੜੇ ਹਿੱਤਾਂ ਖਾਤਰ ਕਰਦੇ ਹਨ। ਜੇਕਰ ਅਜਿਹਾ ਕੋਈ ਵਿਅਕਤੀ ਸਾਹਮਣੇ ਆਵੇਗਾ ਤਾਂ ਉਸ ਨਾਲ ਵੀ ਸਖਤੀ ਨਾਲ ਪੇਸ਼ ਆਇਆ ਜਾਵੇਗਾ।
News
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements