ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਵੰਡੇ


ਗੜਸ਼ੰਕਰ, 5 ਸਤੰਬਰ(ਅਸ਼ਵਨੀ ਸ਼ਰਮਾ) : ਸਿੱਖ ਵਿੱਦਿਅਕ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ,ਮਾਹਿਲਪੁਰ ਵਿੱਚ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪ੍ਰਧਾਨਗੀ ਹੇਠ ਕਰਵਾਏ ਇਕ ਸੰਖੇਪ ਸਮਾਰੋਹ ਮੌਕੇ ਸੈਸ਼ਨ 2020-21 ਤਹਿਤ ਗਰੈਜੂਏਟ ਕਲਾਸਾਂ ਦੀ ਚੱਲ ਰਹੀ ਆਨ ਲਾਇਨ ਪੜ੍ਹਾਈ ਸਬੰਧੀ ਕਾਲਜ ਦੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਮੋਬਾਇਲ ਫੋਨ ਤਕਸੀਮ ਕੀਤੇ ਗਏ। ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਰਕੇ ਕਾਲਜ ਵਿੱਚ ਆਨ ਲਾਇਨ ਪੜ੍ਹਾਈ ਜਾਰੀ ਹੈ ਜੋ ਕਿ ਸਫਲਤਾਪੂਰਵਕ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਹੀਂਂ ਹੋਣ ਦਿੱਤਾ ਜਾਵੇਗਾ ਜਿਸ ਤਹਿਤ ਵਿਦਿਆਰਥੀਆਂ ਨੂੰ ਆਨ ਲਾਇਨ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦੇਣ ਦਾ ਪ੍ਰਾਜੈਕਟ ਉਲੀਕਿਆ ਗਿਆ ਹੈ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਬੀਏ,ਬੀਕਾਮ,ਬੀਸੀਏ ਅਤੇ ਬੀਐੱਸਸੀ ਭਾਗ ਪਹਿਲਾ ਦੇ ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਨਿਰਦੇਸ਼ਾਂ ਅਨੁਸਾਰ ਹੁਣ ਵਿਦਿਆਰਥੀ 10 ਸਤੰਬਰ ਤੱਕ ਕਾਲਜ ਵਿੱਚ ਬਿਨਾਂ ਲੇਟ ਫੀਸ ਦਾਖਿਲ ਹੋ ਸਕਦੇ ਹਨ ਅਤੇ ਇਸ ਸਬੰਧੀ ਹੋਰ ਜਾਣਕਾਰੀ ਲਈ ਕਾਲਜ ਵਿੱਚ ਸਥਾਪਿਤ ਦਾਖਿਲਾ ਸੈੱਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਕੌਂਸਲ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬੈਂਸ,ਮੀਤ ਪ੍ਰਧਾਨ ਵਿੰਗ ਕਮਾਂਡਰ ਹਰਦੇਵ ਸਿੰਘ ਢਿਲੋਂ ਅਤੇ ਪ੍ਰੋ ਬਿਮਲਾ ਜਸਵਾਲ ਨੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨਨਾਲ ਆਨ ਲਾਇਨ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ।


Related posts

Leave a Reply