ਵਿਧਾਇਕ ਨੇ ਸਿਟੀ ਵਿੱਚ ਪਾਣੀ ਲੈਵਲ ਸਬੰਧੀ ਅਤੇ ਫੋਗਿੰਗ ਨੂੰ ਲੈ ਕੇ ਨਗਰ ਨਿਗਮ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ


ਪਠਾਨਕੋਟ ,30 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਕਰੋਨਾ ਮਹਾਂਮਾਰੀ ਦੇ ਚਲਦਿਆ ਹਰੇਕ ਵਿਅਕਤੀ ਇਸ ਤੋਂ ਪ੍ਰਭਾਵਿਤ ਹੋਇਆ ਹੈ ਅਤੇ ਆਉਂਣ ਵਾਲੇ ਦਿਨਾਂ ਦੋਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਸਿਟੀ ਪਠਾਨਕੋਟ ਦਾ ਵਾਟਰ ਲੈਵਲ ਚੈਕ ਕਰਨ ਸਬੰਧੀ ਅਤੇ ਆਉਂਣ ਵਾਲੇ ਦਿਨਾਂ ਵਿੱਚ ਹੋਰ ਬੀਮਾਰੀਆਂ ਨਾ ਫੈਲਣ ਇਸ ਲਈ ਕਰਵਾਈ ਜਾਣ ਵਾਲੀ ਫੋਗਿੰਗ ਸਬੰਧੀ ਵਿਸ਼ੇਸ ਮੀਟਿੰਗ ਨਗਰ ਨਿਗਮ ਪਠਾਨਕੋਟ ਵਿਖੇ ਆਯੋਜਿਤ ਕੀਤੀ। ਇਸ ਮੋਕੇ ਤੇ ਸਰਵਸ੍ਰੀ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ। 

ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਆਉਂਣ ਵਾਲੇ ਦਿਨਾਂ ਵਿੱਚ ਪਠਾਨਕੋਟ ਨਿਵਾਸੀਆ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਨਗਰ ਨਿਗਮ ਨਾਲ ਰੀਵਿਓ ਕੀਤਾ ਗਿਆ ਹੈ ਕਿ ਹਰੇਕ ਵਾਰਡ ਦਾ ਵਾਟਰ ਲੈਵਲ ਚੈਕ ਕੀਤਾ ਜਾਵੇ ਤਾਂ ਜੋ ਜਿਨਾਂ ਵਾਰਡਾਂ ਵਿੱਚ ਪਾਣੀ ਦਾ ਪੱਧਰ ਹੇਠ ਜਾ ਰਿਹਾ ਹੈ ਉੱਥੇ ਯੋਗ ਪ੍ਰਬੰਧ ਕਰਕੇ ਸਮੱਸਿਆ ਪੈਦਾ ਹੋਣ ਤੋਂ ਪਹਿਲਾ ਹੀ ਕੋਈ ਉਚਿੱਤ ਹੱਲ ਕੱਢਿਆ ਜਾ ਸਕੇ। 

ਉਨ੍ਰਾਂ ਕਿਹਾ ਕਿ ਅਸੀਂ ਸਾਰੇ ਇਸ ਸਮੇਂ ਕਰੋਨਾ ਮਹਾਂਮਾਰੀ ਦੇ ਦੋਰ ਵਿੱਚੋਂ ਗੁਜਰ ਰਹੇ ਹਾਂ ਅਤੇ ਇਸ ਨਾਲ ਸਾਨੂੰ ਦੂਸਰੀਆਂ ਬੀਮਾਰੀਆਂ ਤੋਂ ਵੀ ਸਾਵਧਾਨ ਰਹਿਣਾ ਹੈ। ਉਨਾਂ ਕਿਹਾ ਕਿ ਇਸ ਦੇ ਲਈ ਆਉਂਣ ਵਾਲੇ ਦਿਨਾਂ ਵਿੱਚ ਪਠਾਨਕੋਟ ਅਤੇ ਨਾਲ ਲਗਦੇ ਖੇਤਰਾਂ ਵਿੱਚ ਫੋਗਿੰਗ ਕਰਵਾਉਂਣ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਅਧੀਨ ਹਰੇਕ ਵਾਰਡ ਵਿੱਚ ਇੰਚਾਰਜ ਲਗਾਏ ਗਏ ਹਨ ਟੀਮਾਂ ਵੀ ਬਣਾਈਆਂ ਗਈਆਂ ਹਨ। ਉਨਾਂ ਦੱਸਿਆ ਕਿ ਹਰੇਕ ਖੇਤਰ ਵਿੱਚ ਫੋਗਿੰਗ ਕਰਵਾਈ ਜਾਵੇਗੀ ਤਾਂ ਜੋ ਕੱਲ ਨੂੰ ਕਿਸੇ ਹੋਰ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। 

Related posts

Leave a Reply