ਬੀ.ਏ.ਬੀਐੱਡ ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ

ਗੜਸ਼ੰਕਰ 29 ਅਕਤੂਬਰ (ਅਸ਼ਵਨੀ ਸ਼ਰਮਾ) : ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਨਤੀਜੇ ਵਿਚ ਵਿਦਿਆਰਥਣ ਪ੍ਰੀਆ ਨੇ 86.23 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਪਹਿਲਾ,ਸਪਨਾ ਨੇ 84.35 ਫੀਸਦੀ ਅੰਕ ਲੈ ਕੇ ਦੂਜਾ ਅਤੇ ਤਨਿਸ਼ਕਾ ਨੇ 83.64 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਪਾਲ ਸਿੰਘ ਨੇ ਸ਼ਾਨਦਾਰ ਨਤੀਜੇ ਲਈ ਸਟਾਫ,ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Related posts

Leave a Reply