ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ


ਗੜ੍ਹਦੀਵਾਲਾ 27 ਅਕਤੂਬਰ (ਚੌਧਰੀ) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਸ. ਸੀ.ਐਗਰੀਕਲਚਰ ਸਮੈਸਟਰ ਅੱਠਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।

ਰਾਜਮੀਤ ਕੌਰ ਨੇ 84.71% ਅੰਕ ਹਾਸਲ ਕਰਕੇ ਪਹਿਲਾ ਸਥਾਨ, ਗੁਰਨਾਮ ਸਿੰਘ ਨੇ 83.38 % ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਵਿਸ਼ਾਲੀ ਨੇ 82% ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ.ਸਤਵਿੰਦਰ ਸਿੰਘ ਢਿੱਲੋਂ ਨੇ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ

Related posts

Leave a Reply