ਚਾਰ ਜ਼ਿਲ੍ਹਿਆਂ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਤੇ ਕਪੂਰਥਲਾ ਚ ਕਰਫਿਊ ਦੌਰਾਨ ਇਨ੍ਹਾਂ ਲੋਕਾਂ ਨੂੰ ਮਿਲੀ ਛੋਟ

ਚੰਡੀਗੜ੍ਹ: ਕਰੋਨਵਾਇਰਸ ਦੀ ਦੂਜੀ ਲਹਿਰ ਨੂੰ ਵੇਖਦਿਆਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਤੇ ਕਪੂਰਥਲਾ ਵਿੱਚ ਰਾਤ ਦਾ ਕਰਫਿਊ ਲਾ ਦਿੱਤਾ ਗਿਆ ਹੈ। ਇਹ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।

ਰਾਤ ਦੇ ਕਰਫਿਊ ਪਾਬੰਦੀਆਂ ਦੇ ਹੁਕਮ ਫ਼ੈਕਟਰੀਆਂ ਦੇ ਸਟਾਫ਼/ਲੇਬਰ ਜੋ 24 ਘੰਟੇ ਸ਼ਿਫ਼ਟਾਂ ’ਚ ਕੰਮ ਕਰਦੇ ਹਨ, ਐਮਰਜੈਂਸੀ ਸਿਹਤ ਸੇਵਾਵਾਂ, ਨੈਸ਼ਨਲ ਹਾਈਵੇਅ ’ਤੇ ਆਵਾਜਾਈ ਤੇ ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਯਾਤਰਾ ਕਰਕੇ ਵਾਪਸ ਪਰਤ ਰਹੇ ਲੋਕਾਂ ’ਤੇ ਲਾਗੂ ਨਹੀਂ ਹੋਵੇਗਾ।

Related posts

Leave a Reply