ਇਸ ਵਾਰ ਮਹੀਨਾ ਭਰ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ 

ਗੁਰਦਾਸਪੁਰ,20 ਜਨਵਰੀ (ਅਸ਼ਵਨੀ) :- ਡਿਪਟੀ ਕਮਿਸ਼ਨਰ  ਜਨਾਬ ਮੁਹੰਮਦਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕੀ ਸੁਰੱਖਿਆ ਦੀਮਹੱਤਤਾ ਨੂੰ ਸਮਝਦਿਆਂ ਇਸ ਵਾਰ ਰਾਸ਼ਟਰੀ ਸੜਕ  ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ  ਚੱਲੇਗੀ,ਜਿਸਸਬੰਧੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ।

ਉਨ੍ਹਾਂ ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟਵਿਚ ਚਲਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰਜਾਗਰੂਕ ਕਰਨ ‘ਤੇ ਵੀ ਜ਼ੋਰ ਦਿੱਤਾ।ਇਸ ਮੌਕੇ ਬਲਦੇਵ  ਸਿੰਘ ਰੰਧਾਵਾ ਜ਼ਿਲਾ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ ਵੀ ਮੋਜੂਦ  ਸਨ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸੜਕ ਸੁਰੱਖਿਆ  ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਸਬੰਧਤ  ਵਿਭਾਗਾਂ ਨੂੰ ਨਿਰਦੇਸ਼ਜਾਰੀ ਕੀਤੇ ਗਏ ਹਨ। ਉਨ੍ਹਾਂ ਪੁਲਿਸ ਵਿਭਾਗ ,ਸਥਾਨਕ ਸਰਕਾਰਾਂਵਿਭਾਗ, ਸਿਹਤ ਵਿਭਾਗ,ਪੀ.ਡਬਲਿਊ.ਡੀ, ਮੰਡੀ ਬੋਰਡ, ਸਿੱਖਿਆਵਿਭਾਗ,ਸਕੂਲੀ ਸਿੱਖਿਆ ਵਿਭਾਗ, ਐਸਡੀਐਮਜ਼  ਅਤੇ ਆਰਟੀਏਜ਼ ਆਦਿਨੂੰ 17 ਫਰਵਰੀ ਤੱਕ ਚੱਲਣ ਵਾਲੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਉਨਾਂ ਦੱਸਿਆ ਕਿ ਇਸ ਜਾਗਰੂਤਾਮੁਹਿੰਮ ਦੌਰਾਨ ਡਰਾਈਵਰਾਂ ਦੇਹੈਲਥ ਚੈੱਕਅੱਪ ਕੈਂਪ ਲਗਾਏ ਜਾਣ, ਡਰਾਈਵਰ ਟੈਸਟ ਟਰੈਕਾਂ ਦੀ ਚੈਕਿੰਗ ਕੀਤੀ ਜਾਵੇ, ਲੋਕਾਂ ਨੂੰ ਸੜਕੀਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ, ਸਕੂਲ-ਕਾਲਜ ਦੇ ਵਿਦਿਆਰਥੀਆਂ ਲਈ  ਸੈਮੀਨਾਰ ਜਾਂ ਲੈਕਚਰ, ਟਰੈਫਿਕ ਤੇਸੜਕੀ ਲਾਇਟਾਂ ਦੀ ਜਾਂਚ ਆਦਿ ਪ੍ਰਮੁੱਖ ਗਤੀਵਿਧੀਆਂ ਕਰਨ ਨੂੰ ਯਕੀਨੀਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿਉਹ ਖੁਦ ਸੜਕੀ ਨਿਯਮਾਂ ਦੀ ਪਾਲਣਾ ਕਰਨ ਕਿਉਂ ਕਿ ਇਹ ਉਨਾਂ ਦੀਜ਼ਿੰਦਗੀ ਨਾਲ ਜੁੜਿਆ ਮਸਲਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ  ਘੁੰਮਦੇਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਸਬੰਧਤ ਵਿਭਾਗਾਂਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਅਤੇ ਇਸ  ਕਾਰਜ  ਲਈ ਸਮਾਜ ਸੇਵੀਸੰਸਥਾਵਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ। ਇਸ ਨਾਲ ਸੜਕੀਹਾਦਸਿਆਂ ਵਿਚ ਵੀ ਕਮੀ ਆਵੇਗੀ ਅਤੇ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂਵੀ ਸੁਰੱਖਿਅਤ ਹੋਣਗੇ।

Related posts

Leave a Reply