ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਿਲ੍ਹਾ ਪਠਾਨਕੋਟ ਦੇ ਹਜ਼ਾਰਾਂ ਲੋਕਾਂ ਨੇ ਲਿਆ ਫਾਇਦਾ : ਡਾ. ਜੁਗਲ ਕਿਸ਼ੋਰ


ਸਕੀਮ ਅਧੀਨ ਜਿਲ੍ਹਾ ਪਠਾਨਕੋਟ ਦੇ ਹੁਣ ਤੱਕ 1 ਲੱਖ 55 ਹਜ਼ਾਰ 575 ਬੀਮਾ ਕਾਰਡ ਬਣ ਚੁੱਕੇ


ਪਠਾਨਕੋਟ,22 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਸਰਕਾਰ ਦੁਆਰਾ 5 ਲੱਖ ਤੱਕ ਦਾ ਸਿਹਤ ਬੀਮਾ ਕੀਤਾ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਪਠਾਨਕੋਟ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਇਹ ਸਕੀਮ ਪੰਜਾਬ ਸਰਕਾਰ ਦੁਆਰਾ  20 ਅਗਸਤ  2019 ਵਿੱਚ ਪੂਰੇ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਸੀ।

ਜਿਸ ਦਾ ਮੁੱਖ ਮੰਤਵ ਲੋਕਾਂ ਦੀ ਸਿਹਤ ਪੱਧਰ ਨੂੰ ਉੱਚਾ ਚੁੱਕਣਾ ਹੈ । ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜਿਲ੍ਹਾ ਪਠਾਨਕੋਟ ਦੇ ਹੁਣ ਤੱਕ 1 ਲੱਖ 55 ਹਜ਼ਾਰ 575 ਬੀਮਾ ਕਾਰਡ ਬਣ ਚੁੱਕੇ ਹਨ। ਜਿਨ੍ਹਾਂ ਵਿੱਚੋਂ  8077 ਲੋਕ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਪਣਾ ਇਲਾਜ ਕਰਵਾ ਚੁੱਕੇ ਹਨ। ਜਿਸ ਦੀ ਕੁੱਲ ਲਾਗਤ 10 ਕਰੋੜ 31 ਲੱਖ 20 ਹਜ਼ਾਰ 183 ਰੁਪਏ ਬਣਦੀ ਹੈ।


ਉਨ੍ਹਾਂ ਦੱਸਿਆ ਕਿ ਇਹ ਸਕੀਮ ਲੋਕਾਂ ਲਈ ਬਹੁਤ ਹੀ ਫਾਇਦੇਮੰਦ ਹੈ।ਇਸ ਅਧੀਨ ਲੋਕ ਆਪਣਾ 5 ਲੱਖ ਤੱਕ ਦਾ ਇਲਾਜ ਮੁਫਤ ਕਰਵਾ ਸਕਦੇ ਹਨ। ਸਿਵਲ ਸਰਜਨ ਪਠਾਨਕੋਟ ਅਤੇ ਸਿਹਤ ਵਿਭਾਗ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਦਾ ਫਾਇਦਾ ਵੱਧ ਤੋਂ ਵੱਧ ਲਿਆ ਜਾਵੇ।

Related posts

Leave a Reply