ਵੱਡੀ ਖ਼ਬਰ : ਬੱਜਰੀ ਭਰੇ ਟਰੱਕ ਹੇਠਾਂ ਆਉਣ ਨਾਲ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਦਰਦਨਾਕ ਮੌਤ

ਲੁਧਿਆਣਾ : ਚੰਡੀਗੜ੍ਹ, -ਲੁਧਿਆਣਾ ਮੁੱਖ ਮਾਰਗ ਨੇੜੇ ਬੱਜਰੀ ਭਰੇ ਟਿੱਪਰ ਹੇਠਾਂ ਆਉਣ  ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਪਿੰਡ ਉੱਪਲਾਂ ਅਤੇ ਚੱਕ ਸਰਵਾਨਨਾਥ ਨਾਲ ਸਬੰਧਤ ਸਨ। ਇਸ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਮ੍ਰਿਤਕ ਨੌਜਵਾਨਾਂ ਦੀ ਪਛਾਣ ਸੁਖਵਿੰਦਰ ਸਿੰਘ (34) ਅਤੇ ਮਨਿੰਦਰਜੀਤ ਸਿੰਘ (24) ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਦੇ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਦੋਨੋਂ ਹੀ ਨੌਜਵਾਨਾਂ ਦੀ ਉਸੇ ਸਮੇਂ ਮੌਤ ਹੋ ਗਈ।  ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related posts

Leave a Reply