LATEST : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 15 ਦਿਨਾਂ ਲਈ ਅਲਟੀਮੇਟਮ, ਜਥੇਦਾਰ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ

ਅੰਮ੍ਰਿਤਸਰ : ਜਥੇਦਾਰ ਗਿਆਨੀ ਧਿਆਨ ਸਿੰਘ ਮੰਡ ਨੇ ਸਾਬਕਾ ਜਥੇਦਾਰ ਇਕਬਾਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਗਿਆਨੀ ਇਕਬਾਲ ਸਿੰਘ ਨੇ ਰਾਮ ਮੰਦਰ ਨਿਰਮਾਣ ਸਮਾਗਮ ਵਿਚ ਸਿੱਖਾਂ ਨੂੰ ਲਾਵ-ਕੁਸ਼ ਦਾ ਖ਼ਾਨਦਾਨ ਦੱਸ ਕੇ ਸਿੱਖ ਕੌਮ ਦਾ ਨਿਰਾਦਰ ਕੀਤਾ  ਹੈ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਰਾਮਾਇਣ ਲਿਖਣ ਦਾ ਬਿਆਨ ਦੇ ਕੇ ਗੁਰੂ ਸਾਹਿਬ ਅਤੇ ਸਿੱਖ ਕੌਮ ਦਾ ਅਪਮਾਨ ਕੀਤਾ ਹੈ। ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।

ਉਨ੍ਹਾਂ ਕਿਹਾ ਕਿ ਇਸੇ ਕਾਰਨ ਗਿਆਨੀ ਇਕਬਾਲ ਸਿੰਘ ਨੂੰ 20 ਅਗਸਤ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣਾ ਹੋਵੇਗਾ  ਹੈ। ਇਸਦੇ ਨਾਲ ਹੀ, ਓਨਾ  ਆਪਣਾ ਬਿਆਨ ਵਾਪਸ ਲੈਣ ਅਤੇ ਸਿੱਖ ਕੌਮ ਤੋਂ ਮੁਆਫੀ ਮੰਗਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 15 ਦਿਨਾਂ ਲਈ ਅਲਟੀਮੇਟਮ ਦਿੱਤਾ। ਉਨ੍ਹਾਂ ਕਿਹਾ ਕਿ ਜੇ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਭਾਰਤੀ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਨਰਿੰਦਰ ਮੋਦੀ ਖ਼ਿਲਾਫ਼ ਧਾਰਾ 295 ਤਹਿਤ ਕੇਸ ਦਾਇਰ ਕੀਤਾ ਜਾਵੇਗਾ। 

Related posts

Leave a Reply