ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਓ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ : ਅਮਿਤ ਵਿੱਜ


ਕੋਵਾ ਐਪ ਬਾਰੇ ਆਮ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਜਾਣਕਾਰੀ
ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਕਰਵਾਇਆ ਜਾ ਰਿਹਾ ਹੈ ਜਾਣੂ


ਪਠਾਨਕੋਟ 12 ਸਤੰਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਮਿਸ਼ਨ ਫਤਿਹ ਅਧੀਨ ਜਿਲ੍ਹਾ ਪ੍ਰਸਾਸਨ ਅਤੇ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਵਿਭਾਗਾਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਓ ਪ੍ਰਤੀ  ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਜਿੱਥੇ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਲੋਕਾਂ ਨੂੰ ਪ੍ਰਚਾਰ ਸਮੱਗਰੀ ਵੀ ਵੰਡੀ ਗਈ ਹੈ ਅਤੇ ਸਹਿਰ ਅੰਦਰ ਹੋਰਡਿੰਗ ਆਦਿ ਵੀ ਲਗਾਏ ਗਏ ਹਨ ਤਾਂ ਜੋ ਲੋਕ ਸਾਵਧਾਨੀਆਂ ਦੀ ਪਾਲਣਾ ਕਰ ਸਕਣ।

ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਅਧੀਨ ਆਮ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਵਿਡ19 ਦੇ ਲੱਛਣ ਹਨ ਤਾਂ ਉਹ ਕੋਰੋਨਾ ਵਾਇਰਸ ਸਬੰਧੀ ਟੈਸਟ ਜ਼ਰੂਰ ਕਰਵਾਏ ਅਤੇ ਇਹ ਟੈਸਟ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਕੋਵਾ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨ।

ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਕਰੋਨਾ ਟੈਸਟ ਤੋਂ ਡਰਨਾ ਨਹੀਂ ਚਾਹੀਦਾ ਲੋਕ ਜਲਦੀ ਜਾਗਰੁਕ ਹੋਣਗੇ ਤਾਂ ਕਰੋਨਾ ਮਹਾਂਮਾਰੀ ਨੂੰ ਜਲਦੀ ਖਤਮ ਕੀਤਾ ਜਾਵੇਗਾ। ਇਸ ਲਈ ਅਗਰ ਕਿਸੇ ਨੂੰ ਵੀ ਕਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਬਿਨ੍ਹਾਂ ਦੇਰੀ ਕੀਤਿਆਂ ਕਰੋਨਾ ਟੈਸਟ ਕਰਵਾਓ ਜੋ ਸਰਕਾਰੀ ਹਸਪਤਾਲਾਂ ਵਿੱਚ ਫ੍ਰੀ ਕੀਤਾ ਜਾਂਦਾ ਹੈ।

Related posts

Leave a Reply