ਕੇਂਦਰ ਸਰਕਾਰ ਕਿਸਾਨ ਵਿਰੋਧੀ ਬਿੱਲ ਵਾਪਿਸ ਲਵੇ : ਮਾਸਟਰ ਕੇਡਰ ਯੂਨੀਅਨ

ਗੜ੍ਹਦੀਵਾਲਾ 5 ਦਸੰਬਰ (ਚੌਧਰੀ) :ਮਾਸਟਰ ਕੇਡਰ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਹਰਭਜਨ ਸਿੰਘ ਨੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਕਿਸਾਨ ਵਿਰੋਧੀ ਬਿੱਲ ਵਾਪਿਸ ਲੈਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜਿਲਾ ਪ੍ਰਧਾਨ ਸੁਖਦੇਵ ਸਿੰਘ ਕਾਜਲ ਨੇ ਦੱਸਿਆ ਕਿ ਇਸ ਬਿੱਲ ਦੇ ਵਿਰੋਧ ਵਿਚ ਪੂਰੇ ਪੰਜਾਬ ਵਿਚੋਂ ਮਾਸਟਰ ਕੇਡਰ ਯੂਨੀਅਨ ਦੇ ਲੀਡਰ ਕਿਸਾਨਾਂ ਦੀ ਰੈਲੀ ਵਿੱਚ ਹਿੱਸਾ ਲੈਣ ਜਾ ਰਹੇ ਹਨ। ਇਸ ਤੋਂ ਇਲਾਵਾ ਪੂਰੇ ਸੂਬੇ ਅੰਦਰ ਵਿੱਚ ਵੀ ਇਹਨਾਂ ਬਿੱਲਾਂ ਵਿਰੋਧੀ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਇਸ ਮੌਕੇ ਸੁਬਾ ਕਮੇਟੀ ਮੈਂਬਰ ਕਰਨੈਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ, ਸੁਰਜੀਤ ਸਿੰਘ, ਅਰੁਣ ਕੁਮਾਰ, ਅਮੀਰ ਸਿੰਘ, ਮਨਜੀਤ ਸਿੰਘ, ਜੀਵਨ ਕੁਮਾਰ, ਪੂਰਨ ਸਿੰਘ, ਮਨਜਿੰਦਰ ਸਿੰਘ ਆਦਿ ਅਧਿਆਪਕ ਸਾਥੀ ਹਾਜਰ ਸਨ। 

Related posts

Leave a Reply