UPDATE : ਧਾਰਮਿਕ ਸਥਾਨ ਤੋਂ ਪਰਤ ਰਹੀ ਇਨੋਵਾ ਗੱਡੀ ਦਰੱਖ਼ਤ ਨਾਲ  ਟਕਰਾਈ ਹਾਦਸੇ ਵਿੱਚ ਇਨੋਵਾ ਗੱਡੀ ਵਿੱਚ ਸਵਾਰ ਇੱਕ ਔਰਤ ਦੀ ਮੌਤ, ਬੱਚੇ ਸਮੇਤ ਛੇ ਵਿਅਕਤੀ ਜ਼ਖ਼ਮੀ

ਬਠਿੰਡਾ : ਗੋਨਿਆਣਾ ਮੰਡੀ ਦੇ ਪਿੰਡ ਬੁਰਜ ਮਹਿਮਾ ਵਿੱਚ ਚੱਲ ਰਹੇ ਮਾਂ ਦੇ ਮੇਲੇ ਵਿੱਚ ਮੱਥਾ ਟੇਕ ਕੇ ਫਰੀਦਕੋਟ ਪਰਤ ਰਹੇ ਇੱਕ ਪਰਿਵਾਰ ਦੀ ਇਨੋਵਾ ਗੱਡੀ ਪਿੰਡ ਮਹਿਮਾ ਭਗਵਾਨਾ ਨੇੜੇ ਦਰੱਖ਼ਤ ਨਾਲ  ਟਕਰਾ ਗਈ। ਹਾਦਸੇ ਵਿੱਚ ਇਨੋਵਾ ਗੱਡੀ ਵਿੱਚ ਸਵਾਰ ਇੱਕ ਬੱਚੇ ਸਮੇਤ ਛੇ ਵਿਅਕਤੀ ਜ਼ਖ਼ਮੀ ਹੋ ਗਏ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਥੇ  ਡਾਕਟਰਾਂ ਨੇ ਇੱਕ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀ ਚਾਰ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਏਮਜ਼ ਲਈ ਰੈਫਰ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਮੌਕੇ ‘ਤੇ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡਾਕਟਰਾਂ ਨੇ ਔਰਤ ਸੁਖਪ੍ਰੀਤ ਕੌਰ ਪਤਨੀ ਗਗਨਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖਮੀ ਅਰਜਨ ਸਿੰਘ ਪੁੱਤਰ ਪ੍ਰਦੀਪ ਸਿੰਘ, ਛਿੰਦਰ ਕੌਰ ਪਤਨੀ ਪ੍ਰਦੀਪ ਸਿੰਘ ਅਤੇ ਬੀਰਾ ਕੌਰ ਵਾਸੀ ਫਰੀਦਕੋਟ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਬਠਿੰਡਾ ਏਮਜ਼ ਲਈ ਰੈਫਰ ਕਰ ਦਿੱਤਾ ਗਿਆ।

Related posts

Leave a Reply