ਚੰਡੀਗੜ੍ਹ : ਬੀਤੇ ਦਿਨ ਸਾਈਬਰ ਕ੍ਰਾਈਮ ਪੁਲਿਸ ਪੰਜਾਬ ਵੱਲੋਂ ਅਕਾਲੀ ਨੇਤਾ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਦੇ ਖਿਲਾਫ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦੀ ‘ਚ ਅਕਾਲੀ ਦਲ ਦੇ ਵਫ਼ਦ ਨੇ ਮੋਹਾਲੀ ਦੇ ਐਸਐਸਪੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਸ਼ਿਕਾਇਤ ਦਿੱਤੀ। ਇਸ ਦੀ ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ।
ਸੁਖਬੀਰ ਬਾਦਲ ਨੇ ਕਿਹਾ ਕਿ – ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਭਗਵੰਤ ਮਾਨ ਦੇ ਖਿਲਾਫ ਸਾਈਬਰ ਕ੍ਰਾਈਮ ਦੀ ਸ਼ਿਕਾਇਤ ਐਸ.ਐਸ.ਪੀ ਮੁਹਾਲੀ ਨੂੰ ਉਸਦੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਈ ਅਪਮਾਨਜਨਕ ਵੀਡੀਓਜ਼ ਅਪਲੋਡ ਕਰਨ ਖਿਲਾਫ਼ ਸੌਂਪੀ ਅਤੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕੀਤੀ।
ਇਹ ਵਫ਼ਦ ਪਾਰਟੀ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਦੀ ਸਾਈਬਰ ਐਕਟ ਤਹਿਤ ਕੀਤੀ ਗਈ ਗਲਤ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਐਸਐਸਪੀ ਦਫ਼ਤਰ ਵਿਖੇ ਇਕੱਤਰ ਹੋਇਆ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਐਸ ਐਸ ਪੀ ਨੂੰ ਸਪੱਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਅਤੇ ਇਸਦੀ ਸਿਖਰਲੀ ਲੀਡਰਸ਼ਿਪ ਸ਼ੋਸ਼ਲ ਮੀਡੀਆ ‘ਤੇ ਨਿਯਮਿਤ ਤੌਰ ‘ਤੇ ਗਲਤ ਵੀਡੀਓਜ਼ ਦੇ ਨਾਲ-ਨਾਲ ਮਾਣਹਾਨੀ ਵਾਲਾ ਕਨਟੈਂਟ ਅਪਲੋਡ ਕਰਦੀ ਹੈ ਅਤੇ ਭਗਵੰਤ ਮਾਨ ਸਮੇਤ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਖਿਲਾਫ ਪੁਲਿਸ ਨੇ ਆਈਟੀ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਰੋਮਾਣਾ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਵਰ ਗਰੇਵਾਲ ਦੇ ਗੀਤ ਨਾਲ ਛੇੜਛਾੜ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਨਾਮ ਗੀਤ ਵਿੱਚ ਗਲਤ ਢੰਗ ਨਾਲ ਐਡਿਟ ਕੀਤਾ ਹੈ।
ਇਹ ਗੀਤ ਨੂੰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਗਿਆ ਅਤੇ ਇਸ ਗੀਤ ਨਾਲ ਸੂਬਾ ਸਰਕਾਰ ਦੀ ਬਦਨਾਮੀ ਹੋ ਰਹੀ ਹੈ। ਇਕ ਦਿਨ ਪਹਿਲਾਂ ਸਵੇਰੇ ਚੰਡੀਗੜ੍ਹ ਪੁਲਿਸ ਨੇ ਬੰਟੀ ਰੋਮਾਣਾ ਨੂੰ ਹਿਰਾਸਤ ਵਿੱਚ ਲਿਆ ਤੇ ਬਾਅਦ ਵਿੱਚ ਮੁਹਾਲੀ ਪੁਲਿਸ ਦੇ ਸਪੁਰਦ ਕਰ ਦਿੱਤਾ। ਬੰਟੀ ਰੋਮਾਣਾ ਦੇ ਖਿਲ਼ਾਫ ਧਾਰਾ 468,469,500,ਤੇ 43,66 IT ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ

EDITOR
CANADIAN DOABA TIMES
Email: editor@doabatimes.com
Mob:. 98146-40032 whtsapp