UPDATED : ਵੱਡੀ ਖ਼ਬਰ ਕਿਸਾਨ ਅੰਦੋਲਨ ਦੌਰਾਨ 6 ਕਿਸਾਨਾਂ ਦੀ ਮੌਤ, ਮੁੱਖ ਮੰਤਰੀ ਚੰਨੀ ਨੇ ਲਖੀਮਪੁਰ ਖੇੜੀ ਹਾਦਸੇ ਦੀ ਸਖਤ ਆਲੋਚਨਾ ਕੀਤੀ

ਮੁੱਖ ਮੰਤਰੀ ਨੇ ਲਖੀਮਪੁਰ ਖੇੜੀ ਹਾਦਸੇ ਦੀ ਸਖਤ ਆਲੋਚਨਾ ਕੀਤੀ
ਪੀੜਤਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ
ਚੰਡੀਗੜ੍ਹ, 3 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਜ਼ਿਲੇ ਵਿੱਚ ਵਾਪਰੀ ਉਸ ਮੰਦਭਾਗੀ ਘਟਨਾ ਦੀ ਸਖਤ ਆਲੋਚਨਾ ਕੀਤੀ, ਜਿਸ ਵਿੱਚ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਨੇ ਕਥਿਤ ਤੌਰ ‘ਤੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ’ ਤੇ ਆਪਣੀ ਕਾਰ ਚੜ੍ਹਾਈ ਸੀ। ਇਸ ਹਾਦਸੇ ਵਿੱਚ 6 ਕਿਸਾਨਾਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਹੋ ਗਏ।
ਐੱਸ. ਚੰਨੀ ਨੇ ਅੱਗੇ ਕਿਹਾ ਕਿ ਇਸ ਦਰਦਨਾਕ ਅਤੇ ਅਣਮਨੁੱਖੀ ਕਾਰਵਾਈ ਦੀ ਸਾਰਿਆਂ ਦੁਆਰਾ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਆਪਣੇ ਉੱਤਰ ਪ੍ਰਦੇਸ਼ ਦੇ ਹਮਰੁਤਬਾ ਯੋਗੀ ਆਦਿੱਤਿਆਨਾਥ ਨੂੰ ਕਿਹਾ ਕਿ ਉਹ ਇਸ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖਤ ਕਾਰਵਾਈ ਕਰਨ ਤਾਂ ਜੋ ਪੀੜਤਾਂ ਦੇ ਪਰਿਵਾਰਾਂ ਨੂੰ ਨਿਆਂ ਮਿਲ ਸਕੇ।
ਦੁਖੀ ਪਰਿਵਾਰਾਂ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਨੇ ਸਰਬਸ਼ਕਤੀਮਾਨ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਸ਼ਕਤੀ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਦੇਣ।

ਮਿਰਤਕ ਕਿਸਾਨਾਂ ਵਿੱਚ ਲਵਪ੍ਰੀਤ ਸਿੰਘ (20), ਨਛੱਤਰ ਸਿੰਘ (60), ਦਲਜੀਤ ਸਿੰਘ (35), ਗੁਰਜਿੰਦਰ ਸਿੰਘ (30) ਸਮੇਤ ਕੁਲ 6 ਕਿਸਾਨ ਸ਼ਾਮਲ ਹਨ।

Related posts

Leave a Reply