UPDATED : ਚੌਥੀ ਜਮਾਤ ਤਕ ਦੇ ਸਾਰੀ ਨਿੱਜੀ ਤੇ ਸਰਕਾਰੀ ਸਕੂਲ ਤੇ ਆਂਗਣਵਾੜੀ ਕੇਂਦਰ 14 ਜਨਵਰੀ ਤਕ ਬੰਦ

ਪਠਾਨਕੋਟ (ਰਾਜਿੰਦਰ ਰਾਜਨ ਬਿਊਰੋ ):  ਪਠਾਨਕੋਟ ਜ਼ਿਲ੍ਹੇ ਵਿਚ ਚੌਥੀ ਜਮਾਤ ਤਕ ਦੇ ਸਾਰੀ ਨਿੱਜੀ ਤੇ ਸਰਕਾਰੀ ਸਕੂਲ ਤੇ ਆਂਗਣਵਾੜੀ ਕੇਂਦਰ 14 ਜਨਵਰੀ ਤਕ ਬੰਦ ਕਰ ਦਿੱਤੇ ਗਏ ਹਨ। ਇਸ ਸਬੰਧੀ ਪ੍ਰਸ਼ਾਸਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ ਹਨ। 

14 ਤਕ ਸਕੂਲਾਂ ਨੂੰ ਆਨਲਾਈਨ ਜਮਾਤਾਂ ਲਾਉਣੀਆਂ ਹੋਣਗੀਆਂ। ਜ਼ਿਲ੍ਹਾ ਮੈਜਿਸਟ੍ਰੇਟ ਸੰਯਮ ਅਗਰਵਾਲ ਨੇ ਸੋਮਵਾਰ ਨੂੰ ਇਨ੍ਹਾਂ ਨਿਰਦੇਸ਼ਾਂ ਦੇ ਪਾਲਣ ਵਿਚ ਕਿਸੇ ਤਰ੍ਹਾਂ ਦੀ ਕੋਤਾਹੀ ਵਰਤਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ। ਇਸ ਦੇ ਨਾਲ ਹੀ ਹੋਟਲ, ਬਾਰ, ਰੈਸਟੋਰੈਂਟ, ਸਿਨੇਮਾ, ਮਾਲਜ਼ ਆਦਿ ਵਿਚ ਹੁਣ ਸਿਰਫ਼ ਵੈਕਸੀਨੇਟਡ ਸਟਾਫ ਨੂੰ ਹੀ ਕੰਮ ਕਰਨ ਦੀ ਇਜਾਜ਼ਤ ਹੈ। ਕੋਰੋਨਾ ਦੇ ਐਕਟਿਵ ਕੇਸ ਆਉਣ ‘ਤੇ ਪਠਾਨਕੋਟ ‘ਚ ਇੰਦਰਾ ਕਾਲੋਨੀ ਤੇ ਲਮੀਨੀ ਦੇ ਇਲਾਕੇ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।

Related posts

Leave a Reply