UPDATED.. ਸ.ਮਨਜੀਤ ਸਿੰਘ ਯੂ ਐਸ ਏ ਅਤੇ ਸ਼ਾਹੀ ਪਰਿਵਾਰ ਵਲੋਂ ਸ਼ਹੀਦ ਨਿਰਮਲ ਸਿੰਘ ਰੰਧਾਵਾ ਦੇ ਪਰਿਵਾਰ ਨੂੰ 1 ਲੱਖ ਰੁਪਏ ਭੇਂਟ


ਗੜ੍ਹਦੀਵਾਲਾ 9 ਅਪ੍ਰੈਲ (ਚੌਧਰੀ) : ਗੜ੍ਹਦੀਵਾਲਾ ਦੇ ਪਿੰਡ ਭਾਨਾ ਵਿਖੇ ਕਿਸਾਨੀ ਸ਼ੰਘਰਸ਼ ਨੂੰ ਸਮਰਪਿਤ ਪਹਿਲਾ ਕਬੱਡੀ ਟੂਰਨਾਮੈਂਟ ਪਿੰਡ ਨਿਵਾਸੀਆਂ ਵਲੋਂ ਐਨ ਆਰ ਆਈ ਵੀਰਾਂ ਅਤੇ ਇਲਾਕੇ ਦੇ ਸੱਜਣਾਂ ਦੇ ਸਹਿਯੋਗ ਨਾਲ  ਕਰਵਾਇਆ ਗਿਆ। ਇਸ ਟੂਰਨਾਮੈਂਟ ਦੌਰਾਨ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਵਿਖੇ ਸ਼ਹੀਦ ਹੋਏ ਕਿਸਾਨ ਨਿਰਮਲ ਸਿੰਘ ਦੇ ਪਰਿਵਾਰ ਨੂੰ ਸ.ਮਨਜੀਤ ਸਿੰਘ ਯੂ ਐਸ ਏ ਅਤੇ ਸ਼ਾਹੀ ਪਰਿਵਾਰ ਵਲੋਂ ਭੇਜੀ ਗਈ 1 ਲੱਖ ਰੁਪਏ ਦੀ ਰਾਸ਼ੀ ਸ਼ਹੀਦ ਦੇ ਭਰਾ ਅਮਰੀਕ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਹਰਮੀਤ ਸਿੰਘ ਔਲਖ ਦੇ ਹੱਥੋਂ ਸੌਂਪੀ ਗਈ। ਇਸ ਮੌਕੇ ਉਨਾਂ ਦੇ ਨਾਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਕੈਪਟਨ ਅਮ੍ਰਿਤਪਾਲ ਸਿੰਘ ਸੰਧਰ, ਸਰਪੰਚ ਸੁਰਜੀਤ ਸਿੰਘ ਭਾਨਾ, ਸਾਬੀ ਕਾਲਕਟ ਸਮੇਤ ਹੋਰ ਪਤਵੰਤੇ ਸੱਜਣ ਹਾਜਰ ਸਨ। ਇਸ ਮੌਕੇ ਸਮੂਹ ਬੁਲਾਰਿਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਜੋ ਨਿਰਮਲ ਸਿੰਘ ਨੇ ਸ਼ਹੀਦੀ ਪ੍ਰਾਪਤ ਕੀਤੀ ਹੈ ਉਸ ਦੀ ਸ਼ਹੀਦੀ ਅਜਾਈਂ ਨਹੀਂ ਜਾਵੇਗੀ ਅਤੇ ਕਿਸਾਨ ਬਹੁਤ ਜਲਦ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਵਾਪਸ ਪਰਤਣਗੇ। ਉਨਾਂ ਕਿਹਾ ਕਿ ਨਿਰਮਲ ਸਿੰਘ ਦਾ ਸ਼ਹੀਦ ਹੋਣਾ ਜਿੱਥੇ ਬਹੁਤ ਹੀ ਦੁਖਦਾਇਕ ਗੱਲ ਹੈ ਪਰ ਉੱਥੇ ਇਕ ਮਾਣ ਵਾਲੀ ਗੱਲ ਇਹ ਹੈ ਕਿ ਸ਼ਹੀਦ ਨਿਰਮਲ ਸਿੰਘ ਨੇ ਕਿਸਾਨੀ ਸੰਘਰਸ਼ ਵਿਚ ਅਪਣਾ ਵੱਡਮੁੱਲਾ ਯੋਗਦਾਨ ਪਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਹੈ।

Related posts

Leave a Reply