ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ

 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੋਂ ਆਉਣ ਵਾਲੀਆਂ ਵਸਤਾਂ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦਾ ਫੈਸਲਾ ਕੀਤਾ ਹੈ। ਮੈਕਸੀਕੋ ਤੋਂ ਆਉਣ ਵਾਲੇ ਸਮਾਨ ‘ਤੇ ਵੀ 25 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ। ਚੀਨ ‘ਤੇ 10 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ।

ਕੈਨੇਡਾ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਟਰੰਪ ਦੇ ਫੈਸਲੇ ਤੋਂ ਬਹੁਤ ਨਾਰਾਜ਼ ਹਨ। ਜਸਟਿਨ ਟਰੂਡੋ ਨੇ ਕਿਹਾ ਹੈ ਕਿ ਅਸੀਂ ਇਹ ਨਹੀਂ ਚਾਹੁੰਦੇ ਸੀ ਪਰ ਉਨ੍ਹਾਂ ਦਾ ਦੇਸ਼ ਅਮਰੀਕੀ ਟੈਰਿਫਾਂ ਦਾ ਸਾਹਮਣਾ ਕਰਨ ਲਈ ‘ਤਿਆਰ’ ਹੈ। ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਦੇਸ਼ 155 ਬਿਲੀਅਨ ਡਾਲਰ ਦੇ ਅਮਰੀਕੀ ਆਯਾਤ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਏਗਾ.
ਟਰੰਪ ਦੇ ਫੈਸਲੇ ਤੋਂ ਤੁਰੰਤ ਬਾਅਦ, ਟਰੂਡੋ ਨੇ ਆਪਣੇ ਐਕਸ ਹੈਂਡਲ ‘ਤੇ ਲਿਖਿਆ ਹੈ ਕਿ ਉਹ ਜਲਦੀ ਹੀ ਮੈਕਸੀਕਨ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਗੱਲ ਕਰਨਗੇ। ਓਹਨਾ ਕਿਹਾ ਕਿ ਇਸ ਮੁੱਦੇ ‘ਤੇ ਚਰਚਾ ਕਰਨ ਲਈ ਪਹਿਲਾਂ ਹੀ ਆਪਣੇ ਮੰਤਰੀ ਮੰਡਲ ਨਾਲ ਮੁਲਾਕਾਤ ਕਰ ਚੁੱਕੇ ਹਨ। 
ਟਰੂਡੋ ਨੇ ਕਿਹਾ, ‘ਟੈਰਿਫ ਕੁਝ ਸਾਲ ਪਹਿਲਾਂ ਹੋਏ ਮੁਕਤ ਵਪਾਰ ਸਮਝੌਤੇ ਦੀ ਉਲੰਘਣਾ ਹੈ । ਇਸ ਦੇ ਅਮਰੀਕੀ ਲੋਕਾਂ ਲਈ ਗੰਭੀਰ ਪ੍ਰਣਾਮ ਹੋਣਗੇ।

 

1000

Related posts

Leave a Reply