ਮਾਸਕ ਦੀ ਵਰਤੋਂ ਕਰਨ ਨਾਲ ਕੋਰੋਨਾ ਵਾਇਰਸ ਤੋਂ ਬਚਾਅ ਕੀਤਾ ਜਾ ਸਕਦਾ : ਐਸ.ਡੀ.ਐਮ ਗੁਰਦਾਸਪੁਰ


ਗੁਰਦਾਸਪੁਰ,22 ਨਵੰਬਰ  (ਅਸ਼ਵਨੀ) :  ਬਲਬੀਰ ਰਾਜ ਸਿੰਘ  ਐਸ.ਡੀ.ਐਮ ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਲਾਜ਼ਮੀ ਤੌਰ ਤੇ  ਪਹਿਨਣ ਅਤੇ ਘਰੋ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਜਰੂਰ  ਤੌਰ ਤੇ ਕੀਤੀ ਜਾਵੇ।

ਐਸ.ਡੀ.ਐਮ ਨੇ ਅੱਗੇ ਕਿਹਾ ਕਿ ਕੋਰੋਨਾ ਬਿਮਾਰੀ ਨੂੰ ਲੁਕਾਉਣ ਨਾਲ ਨਹੀਂ, ਸਗੋਂ ਜਿਨਾਂ ਇਸਦਾ ਵੱਧ ਪਤਾ ਲੱਗੇਗਾ, ਓਨੀ ਛੇਤੀ ਹੀ ਕੋਰੋਨਾ ਪੀੜਤ ਦਾ ਇਲਾਜ ਸ਼ੁਰੂ ਕਰਕੇ ਉਸਨੂੰ ਠੀਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੀ ਟੈਸਟਿੰਗ ਕਰਨੀ ਬਹੁਤ ਜਰੂਰੀ ਹੈ, ਇਸ ਲਈ ਜੋ ਵਿਅਕਤੀ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ, ਉਨਾਂ ਨੂੰ ਆਪਣੀ ਟੈਸਟਿੰਗ ਜਰੂਰ ਕਰਵਾਉਣੀ ਚਾਹੀਦੀ ਹੈ।

ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਏਕਾਂਤਵਾਸ ਹੋ ਸਕਦੇ ਹਨ। ਸਿਹਤ ਵਿਭਾਗ ਵਲੋਂ  ਲਗਤਾਰ ਉਨਾਂ ਦੀ ਸਿਹਤ ਦਾ ਖਿਆਲ ਰੱਖਿਆ ਜਾਂਦਾ ਹੈ।ਉਨਾਂ ਨੇ ਅੱਗੇ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ  ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜਨਾ ਜਾਂ ਕਿਸੇ ਹੋਰ ਤਰਾਂ ਦੇ ਨਜ਼ਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੇ ਤਾਂ ਜੋ ਸਹੀ ਸਮੇਂ ਤੇ ਕੋਰੋਨਾ ਵਾਇਰਸ ਦਾ ਪਤਾ ਲੱਗਣ ਤੇ ਨਾਲ ਹੀ ਇਸ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ।

Related posts

Leave a Reply