ਪਟਵਾਰੀ ਦਾ ਸਾਥੀ ਰਾਮਪਾਲ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ
ਚੰਡੀਗੜ੍ਹ, : ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਮਪਾਲ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸਦੇ ਖਾਤਰ 3,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਪ੍ਰਾਪਤ ਕਰ ਰਿਹਾ ਸੀ।
ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਐਸਬੀਐਸ ਨਗਰ ਜ਼ਿਲ੍ਹੇ ਦੇ ਨਵਾਂਸ਼ਹਿਰ ਸ਼ਹਿਰ ਵਿੱਚ ਨਿਊ ਆਬਾਦੀ ਦੇ ਵਸਨੀਕ ਪ੍ਰਦੀਪ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਮੱਦਦ ਲਈ ਪਹੁੰਚ ਕੀਤੀ ਸੀ ਕਿਉਂਕਿ ਪਟਵਾਰੀ ਵਿਪਨ ਕੁਮਾਰ ਨੇ ਉਸਦੇ ਜੱਦੀ ਘਰ ਦੇ ਵਿਰਾਸਤੀ ਇੰਤਕਾਲ ਦੀ ਪ੍ਰਕਿਰਿਆ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਪਟਵਾਰੀ ਦੀ ਹਦਾਇਤ ਮੰਨਦਿਆਂ ਉਸਦੇ ਕਾਰਿੰਦੇ ਰਾਮਪਾਲ ਨੂੰ 2,000 ਰੁਪਏ ਪੇਸ਼ਗੀ ਰਿਸ਼ਵਤ ਦੇ ਦਿੱਤੀ ਸੀ। ਜਦੋਂ ਪਟਵਾਰੀ ਨੇ ਬਾਕੀ ਰਕਮ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਰਾਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 3,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਛਾਪੇ ਦੌਰਾਨ ਪਟਵਾਰੀ ਵਿਪਨ ਕੁਮਾਰ ਮੌਕੇ ਤੋਂ ਫਰਾਰ ਹੋ ਗਿਆ।
ਵਿਜੀਲੈਂਸ ਬਿਊਰੋ ਨੇ ਰਾਮਪਾਲ ਅਤੇ ਪਟਵਾਰੀ ਵਿਪਨ ਕੁਮਾਰ ਖਿਲਾਫ਼ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਦੋਂ ਕਿ ਵਿਜੀਲੈਂਸ ਟੀਮਾਂ ਫਰਾਰ ਪਟਵਾਰੀ ਦਾ ਪਿੱਛਾ ਕਰ ਰਹੀਆਂ ਹਨ। ਜਾਂਚ ਜਾਰੀ ਹੈ।
Posted By : Jagmohan Singh
- Watch_Video : TRUMP ਦੀ ALLON MUSK ਨੂੰ ਚੇਤਾਵਨੀ, INDIA ਚ ਕਾਰ ਬਿਜ਼ਨੈੱਸ ਅਮਰੀਕਾ ਲਈ ‘ਅਣਉਚਿਤ, ਦਿੱਲੀ-ਮੁੰਬਈ ਵਿੱਚ ਸ਼ੋਅਰੂਮ ਖੋਲ੍ਹਣ ਦੀ ਤਿਆਰੀ
- ਆਈਸੀਸੀ ਚੈਂਪੀਅਨਜ਼ ਟਰਾਫੀ 2025: ਭਾਰਤ ਬਨਾਮ ਬੰਗਲਾਦੇਸ਼ ਦਾ ਮੈਚ ਅੱਜ, ਦੁਬਈ ਸਟੇਡੀਅਮ ਦਾ ਰਿਕਾਰਡ
- 21 ਨੂੰ ਦਫ਼ਤਰੀ ਮੁਲਾਜ਼ਮ ਕਰਨਗੇ ਸਿੱਖਿਆ ਵਿਭਾਗ ਦਾ ਘਿਰਾਓ ਤੇ ਕਰਨਗੇ ਗੇਟ ਬੰਦ
- ਨੇਚਰ ਫੈਸਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਮ ਛੋਹਾਂ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਫੈਸਟ
- ਪਲਾਟ ਮਾਲਕਾਂ ਵੱਲੋਂ ਖਾਲੀ ਛੱਡੇ ਪਲਾਟਾਂ ਵਿੱਚ ਗੰਦਗੀ ਮਿਲਣ ’ਤੇ ਕੀਤੀ ਜਾਵੇਗੀ ਕਾਰਵਾਈ
- ਵੋਟਰ ਕਾਰਡ ਤੋਂ ਇਲਾਵਾ 14 ਹੋਰ ਦਸਤਾਵੇਜ਼ ਦਿਖਾ ਕੇ ਵੀ ਵੋਟ ਪਾਈ ਜਾ ਸਕਦੀ ਹੈ: ਜ਼ਿਲ੍ਹਾ ਚੋਣ ਅਫ਼ਸਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp