Vigilance Bureau Hoshiarpur : *ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ਅਤੇ ਹੋਮਗਾਰਡ ਗ੍ਰਿਫ਼ਤਾਰ

*ਪੁਲਿਸ ਮੁਲਾਜ਼ਮਾਂ ਨੇ ਬੱਸ ਕੰਡਕਟਰ ਤੋਂ ਮੰਗੀ ਸੀ 2.50 ਲੱਖ ਰੁਪਏ ਰਿਸ਼ਵਤ* 


ਹੁਸ਼ਿਆਰਪੁਰ, 21 ਜੁਲਾਈ:


ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ, ਹੋਮ ਗਾਰਡ ਜੁਝਾਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਰੋਹਿਤ ਹਾਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਰੋਡਵੇਜ਼ ਡਿੱਪੂ ਹੁਸ਼ਿਆਰਪੁਰ ਵਿਖੇ ਤਾਇਨਾਤ ਕੰਡਕਟਰ ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬੱਸ ਕੰਡਕਟਰ ਨੇ ਵਿਜੀਲੈਂਸ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿਚੋਂ ਮਾਮੂਲੀ ਮਾਤਰਾ ਵਿਚ ਅਫੀਮ ਬਰਾਮਦ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਇਹ ਕਹਿ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਹ 2.5 ਲੱਖ ਰੁਪਏ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸ ਨੂੰ ਨਸ਼ਾ ਬਰਾਮਦਗੀ ਦੇ ਵੱਡੇ ਕੇਸ ਵਿੱਚ ਫਸਾ ਦੇਣਗੇ।


ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵੀ.ਬੀ. ਫਲਾਇੰਗ ਸਕੁਐਡ-1, ਪੰਜਾਬ ਦੀ ਟੀਮ ਨੇ ਟਰੈਪ ਲਗਾ ਕੇ ਰੋਹਿਤ ਹਾਂਸ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੋਂ ਕਾਬੂ ਕਰ ਲਿਆ। ਇਸ ਬਾਅਦ ਵਿਜੀਲੈਂਸ ਬਿਊਰੋ ਨੇ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ ਅਤੇ ਹੋਮਗਾਰਡ ਜੁਝਾਰ ਨੂੰ ਵੀ ਗ੍ਰਿਫਤਾਰ ਕਰ ਲਿਆ। ਵੀ.ਬੀ. ਦੀਆਂ ਟੀਮਾਂ ਫਰਾਰ ਕਾਂਸਟੇਬਲ ਅਮਿਤ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵੀ.ਬੀ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਮੁਲਜ਼ਮਾਂ ਖਿਲਾਫ਼ ਐਫ.ਆਈ.ਆਰ. ਨੰ. 25/2023 ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

विजीलैंस ब्यूरो, पंजाब


विजीलैंस ने एक लाख रुपए रिश्वत लेने के दोष में सीनियर कांस्टेबल और होमगार्ड को किया गिरफ़्तार


पुलिस मुलाजिमों ने बस कंडक्टर से माँगी थी 2.50 लाख रुपए रिश्वत


होशियारपुर, 21 जुलाईः


पंजाब विजीलैंस ब्यूरो ने एक लाख रुपए रिश्वत लेने के दोष में आज होशियारपुर से सीनियर कांस्टेबल किन्दर सिंह, होम गार्ड जुझार और एक प्राईवेट व्यक्ति रोहत हांस को गिरफ़्तार किया है। इन मुलजिमों को पंजाब रोडवेज़ डीपू होशियारपुर में तैनात कंडक्टर गुरमेल सिंह की शिकायत पर गिरफ़्तार किया गया है। 


इस सम्बन्धी जानकारी देते विजीलैंस ब्यूरो के अधिकारित प्रवक्ता ने बताया कि बस कंडक्टर ने विजीलैंस फ्लायंग सकुऐड- 1 पंजाब मोहाली के पास पहुँच करके शिकायत दर्ज करवाई कि उक्त पुलिस मुलाजिमों ने उसके कब्ज़े में से मामूली मात्रा में अफ़ीम बरामद की थी, जिसके बाद उन्होंने उसे यह कह कर ब्लैकमेल करना शुरू कर दिया कि यदि वह 2.5 लाख रुपए रिश्वत नहीं देगा तो वह उसे नशा बरामदगी के बड़े केस में फंसा देंगे। 


शिकायत की प्राथमिक जांच के बाद वी. बी. फ्लायंग सकुऐड-1 पंजाब की टीम ने ट्रैप लगा कर रोहत हांस को सरकारी गवाहों की हाज़िरी में शिकायतकर्ता से एक लाख रुपए रिश्वत लेते मौके से काबू कर लिया। इसके बाद विजीलैंस ब्यूरो ने थाना माडल टाऊन, होशियारपुर से सीनियर कांस्टेबल किन्दर सिंह और होमगार्ड जुझार को भी गिरफ़्तार कर लिया। वी. बी. की टीमें फ़रार कांस्टेबल अमित को पकड़ने के लिए छापेमारी कर रही हैं। 
प्रवक्ता ने बताया कि इस सम्बन्धी थाना वी. बी फ्लायंग सकुऐड- 1 पंजाब मोहाली में मुलजिमों के खि़लाफ़ एफ. आई. आर. नं. 25/ 2023 दर्ज कर ली गई है और आगे जांच जारी है।
——-

Related posts

Leave a Reply