#VIGILENCE : ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਭੇਜਿਆ

 ਚੰਡੀਗੜ੍ਹ : ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਭੇਜਿਆ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁੱਛਗਿੱਛ ਲਈ ਮੁੱਖ ਦਫ਼ਤਰ ਬੁਲਾਇਆ ਹੈ। ਵਿਜੀਲੈਂਸ ਚੰਨੀ ਖ਼ਿਲਾਫ਼  ਆਮਦਨ ਤੋਂ ਵੱਧ ਮਾਮਲੇ ਦੀ ਜਾਂਚ ਕਰ ਰਹੀ ਹੈ। ਚੰਨੀ ਖ਼ਿਲਾਫ਼ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।

subsribe and share for latest news

Related posts

Leave a Reply