ਜਿਨਾਂ ਪਿੰਡਾਂ ਨੂੰ ਰਾਮਲੀਲਾ ਕਰਨ ਦੀ ਮਨਜੂਰੀ ਮਿਲਦੀ ਹੈ,ਮਿਸ਼ਨ ਫਤਿਹ ਦੀਆਂ ਹਦਾਇਤਾਂ ਦਾ ਰੱਖਣ ਧਿਆਨ : ਜੋਗਿੰਦਰ ਪਾਲ

ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਮਰੀਜਾਂ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ

ਪਠਾਨਕੋਟ,16 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਜਿਲਾ ਪਠਾਨਕੋਟ ਦੇ ਜਿਨਾਂ ਪਿੰਡਾਂ ਨੂੰ ਜਿਲਾ ਪ੍ਰਸਾਸਨ ਵੱਲੋਂ ਰਾਮਲੀਲਾ ਕਰਨ ਦੀ ਮਨਜੂਰੀ ਮਿਲੀ ਹੈ ਉਹ ਸਾਰੇ ਪਿੰਡ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੀਆਂ ਹਦਾਇਤਾਂ ਦੀ ਪਾਲਣਾ ਕਰਨਾਂ ਯਕੀਨੀ ਬਣਾਉਂਗੇ। ਇਹ ਪ੍ਰਗਟਾਵਾ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤਾ।

ਉਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਤਰਾਂ ਦਾ ਸਹਿਯੋਗ ਦਿੱਤਾ ਗਿਆ ਹੈ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਜਿਲਾ ਪਠਾਨਕੋਟ ਵਿੱਚ ਕਰੋਨਾ ਵਾਈਰਸ ਨੂੰ ਲੈ ਕੇ ਪਹਿਲਾ ਨਾਲੋਂ ਬਹੁਤ ਰਾਹਤ ਹੈ। ਉਨਾਂ ਕਿਹਾ ਕਿ ਇੱਥੇ ਹੀ ਸਾਡੀ ਜਿਮੇਦਾਰੀ ਖਤਮ ਨਹੀਂ ਹੋ ਜਾਂਦੀ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਫਿਰ ਤੋਂ ਇਸ ਤਰਾਂ ਦੀ ਸਥਿਤੀ ਪੈਦਾ ਨਾ ਹੋ ਸਕੇ।

ਉਨਾਂ ਕਿਹਾ ਕਿ ਅਗਰ ਕਿਸੇ ਨੂੰ ਵੀ ਕਰੋਨਾ ਦੇ ਕਿਸੇ ਵੀ ਤਰਾਂ ਦੇ ਲੱਛਣ ਹੋਣ ਤੇ ਬਿਨਾਂ ਦੇਰੀ ਕੀਤਿਆਂ ਸਰਕਾਰੀ ਹਸਪਤਾਲ ਵਿੱਚ ਕਰੋਨਾ ਦਾ ਟੈਸਟ ਕਰਵਾਓ। ਉਨਾਂ ਕਿਹਾ ਕਿ ਆਓ ਪੰਜਾਬ ਸਰਕਾਰ ਵੱਲੋਂ ਜਾਗਰੁਕਤਾ ਪ੍ਰੋਗਰਾਮ ਅਧੀਨ ਚਲਾਏ ਜਾ ਰਹੇ ਮਿਸ਼ਨ ਫਤਿਹ ਦਾ ਹਿੱਸਾ ਬਣੀਏ ਅਤੇ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਈਏ।

Related posts

Leave a Reply