ਵੱਡੀ ਖ਼ਬਰ: ਭਾਜਪਾ ਨੂੰ ਜ਼ੋਰ ਦਾ ਝਟਕਾ, ਭਾਜਪਾ ਸੀਨੀਅਰ ਆਗੂ ਵਿਵੇਕ ਗੁਪਤਾ ਸਮੇਤ 40 ਹੋਰ ਨੌਜਵਾਨ ਬਾਦਲ ਦਲ ਚ ਸ਼ਾਮਲ

(ਪਾਰਟੀ ਵਿਚ ਸ਼ਾਮਲ ਹੋਣ ਤੇ ਨੌਜਵਾਨਾਂ ਨੂੰ ਸਿਰੋਪਾ ਭੇਂਟ ਕਰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਅਤੇ ਹੋਰ) 

ਮੀਟਿੰਗ ਦੌਰਾਨ 40 ਨੌਜਵਾਨਾਂ ਨੇ ਫੜਿਆ ਅਕਾਲੀ ਦਲ ਪੱਲਾ 

ਗੜ੍ਹਦੀਵਾਲਾ 6 ਨਵੰਬਰ(ਚੌਧਰੀ / ਪ੍ਰਦੀਪ ਸ਼ਰਮਾ ) : ਸ਼੍ਰੋਮਣੀ ਅਕਾਲੀ ਦਲ ਵਲੋਂ ਟਾਂਡਾ ਵਿਖੇ ਵੱਡੇ ਇੱਕ ਵਿਸ਼ੇਸ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਇਸਤਰੀ ਅਕਾਲੀ ਦਲ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਅਕਾਲੀ ਨੇਤਾ ਤੇ ਸਾਬਕਾ ਕਮਿਸ਼ਨਰ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ,ਯੂਥ ਨੇਤਾ ਕਮਲਜੀਤ ਸਿੰਘ ਕੁਲਾਰ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਭਾਜਪਾ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਵੇਕ ਗੁਪਤਾ ਗੜ੍ਹਦੀਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ਹਿਰੀ ਵਾਈਸ ਪ੍ਰਧਾਨ ਗੜ੍ਹਦੀਵਾਲਾ ਅਤੇ ਆਦੇਸ਼ ਗੁਪਤਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਸ ਮੌਕੇ ਨਵ ਨਿਯੁਕਤ ਸ਼ਹਿਰੀ ਵਾਈਸ ਪ੍ਰਧਾਨ ਵਿਵੇਕ ਗੁਪਤਾ ਅਤੇ ਆਦੇਸ਼ ਗੁਪਤਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਹ ਪਾਰਟੀ ਹੈ ਜੋ ਹਰ ਵਿਅਕਤੀ ਦੇ ਹਿੱਤਾਂ ਵਾਰੇ ਸੋਚਦੀ ਹੈ ਅਤੇ ਆਪਣੇ ਵਰਕਰਾਂ ਦਾ ਪੂਰਾ ਸਨਮਾਨ ਕਰਦੀ ਹੈ। ਉਨਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਰਹਿ ਗਈ ਹੈ ਜਿਸ ਤੇ ਪੰਜਾਬ ਵਾਸੀਆਂ ਦੀਆਂ ਉਮੀਦਾਂ ਟਿਕੀਆਂ ਹੋਈਆਂ ਹਨ। ਬਾਕੀ ਸਾਰਿਆਂ ਪਾਰਟੀਆਂ ਤੋਂ ਲੋਕਾਂ ਦੀ ਉਮੀਦਾਂ ਫਿੱਕੀਆਂ ਪੈ ਚੁੱਕੀਆਂ ਹਨ। ਅਸੀਂ ਆਸ਼ਾ ਕਰਦੇ ਹਾਂ ਕਿ ਪਾਰਟੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖੇਗੀ। ਉਨਾਂ ਕਿਹਾ ਪਾਰਟੀ ਵਲੋਂ ਦਿੱਤੀ ਜਿਮੇਦਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਤੱਤਪਰ ਰਹਾਂਗੇ ਅਤੇ ਪਾਰਟੀ ਲਈ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਲਈ ਪੂਰੀ ਕੋਸ਼ਿਸ਼ ਕਰਾਂਗੇ।

ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਨੌਜਵਾਨਾਂ ਨੂੰ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਸਿਰੋਪਾ ਭੇਂਟ ਕਰ ਸਨਮਾਨਿਤ ਕੀਤਾ।
ਇਸ ਮੌਕੇ ਸ਼ਹਿਰੀ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ, ਯੂਥ ਨੇਤਾ ਸ਼ੁਭਮ ਸਹੋਤਾ,ਹਰਵਿੰਦਰ ਸਿੰਘ ਸਮਰਾ, ਸ਼ੈਂਕੀ ਕਲਿਆਣ, ਸੋਨੂੰ ਬੁੱਟਰ, ਪ੍ਰਭਦੀਪ ਸਿੰਘ ਝਾਵਰ ਸਮੇਤ ਭਾਰੀ ਗਿਣਤੀ ਵਿਚ ਵਰਕਰ ਹਾਜ਼ਰ ਸਨ। 

  

Related posts

Leave a Reply