WATCH VIDEO ਵੱਡੀ ਖ਼ਬਰ : ਆਮ ਆਦਮੀ ਪਾਰਟੀ ਦੀ ਵਿਧਾਇਕਾ ‘ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਵਾਉਣ ਦਾ ਆਰੋਪ, ਘਟਨਾ ਸੀਸੀਟੀਵੀ ‘ਚ ਕੈਦ

ਨਵੀਂ ਦਿੱਲੀ: ਦਿੱਲੀ ਦੇ ਸ਼ਾਲੀਮਾਰ ਬਾਗ ਇਲਾਕੇ ਚ ਇੱਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਮਾਮਲੇ ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।  ਕੁਝ ਰਿਪੋਰਟਾਂ ਚ ਕਿਹਾ ਗਿਆ ਹੈ ਕਿ ਔਰਤ ਨੇ ਸਥਾਨਕ ਵਿਧਾਇਕ ਤੇ ਇਸ ਦਾ ਦੋਸ਼ ਲਗਾਇਆ ਹੈ।

ਰਿਪੋਰਟਾਂ ਮੁਤਾਬਕ ਔਰਤ ਨੇ ਸ਼ਾਲੀਮਾਰ ਬਾਗ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਵੰਦਨਾ ਕੁਮਾਰੀ ਤੇ ਉਸ ਦੀ ਕੁੱਟਮਾਰ ਕਰਨ ਲਈ ਗੁੰਡੇ ਭੇਜਣ ਦਾ ਦੋਸ਼ ਲਗਾਇਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਵੀ ਇਸ ਗੱਲ ਦਾ ਜ਼ਿਕਰ ਹੈ ਪਰ ਐਫਆਈਆਰ ਵਿੱਚ ਵਿਧਾਇਕ ਦਾ ਨਾਂ ਨਹੀਂ ਹੈ। ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ਚ ਦੋ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਹੈਜਦਕਿ ਬਾਕੀਆਂ ਦੀ ਭਾਲ ਜਾਰੀ ਹੈ।

 

https://twitter.com/i/status/1465834833175711746

Related posts

Leave a Reply